ਜੂਨ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕਲਾ ਅਤੇ ਸੱਭਿਆਚਾਰਕ ਗੁਣ ਸਿਖਾਉਣ ਲਈ ਸਰਬ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੈਂਬਰ ਸ ਗੁਰਜੀਤ ਸਿੰਘ ਨੇ ਦੱਸਿਆਂ ਕਿ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਅਤੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਏ 10 ਰੋਜ਼ਾ ਸਮਰ ਕੈਂਪ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ। ਜਿਸ ਵਿੱਚ ਈਲੀਨਾ ਧੀਮਾਨ ਦੀ ਦੇਖ ਰੇਖ ਹੇਠਾਂ ਸਮੁੱਚੇ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਸੁੰਦਰ ਲਿਖਾਈ, ਪੇਂਟਿੰਗ, ਕੋਰੀਓਗ੍ਰਾਫੀ, ਡਾਂਸ ਅਤੇ ਮਾਂ ਬੋਲੀ ਪੰਜਾਬੀ ਦੇ ਸ਼ੁੱਧ ਉਚਾਰਨ ਅਤੇ ਕਵਿਤਾ ਲਿਖਣ ਦੇ ਗੁਰ ਸਿਖਾਏ ਗਏ। ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਵੱਲੋਂ ਆਪੋ ਆਪਣੀ ਸਿੱਖੀ ਕਲਾ ਦੇ ਜੌਹਰ ਦਿਖਾਏ ਗਏ। ਬੱਚੇ ਪੰਜਾਬੀ ਪਹਿਰਾਵੇ ਵਿੱਚ ਬਹੁਤ ਸੋਹਣੇ ਅਤੇ ਪਿਆਰੇ ਲੱਗ ਰਹੇ ਸਨ। ਇਸ ਮੌਕੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ ਸੁਰਜੀਤ ਸਿੰਘ ਕਾਉਂਕੇ ਪਹੁੰਚੇ, ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ, ਮੈਡਮ ਸਾਹਿਬਾ ਜੀਟਨ ਕੌਰ ਵਿਸ਼ੇਸ਼ ਤੌਰ ਉੱਤੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਇਸ ਮੌਕੇ ‘ਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।