16 C
Toronto
Wednesday, August 5, 2026
spot_img
Homeਪੰਜਾਬਹਰਿਆਣਾ 'ਚ ਛੜਿਆਂ ਨੂੰ ਮਿਲੇਗੀ ਪੈਨਸ਼ਨ

ਹਰਿਆਣਾ ‘ਚ ਛੜਿਆਂ ਨੂੰ ਮਿਲੇਗੀ ਪੈਨਸ਼ਨ

ਚੰਡੀਗੜ੍ਹ : ਹਰਿਆਣਾ ਵਿਚ ਜਲਦ ਹੀ ਛੜੇ ਵਿਅਕਤੀਆਂ ਨੂੰ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 60 ਸਾਲ ਦੇ ਅਣਵਿਆਹੇ ਬਜ਼ੁਰਗਾਂ ਦੀ ਮੰਗ ‘ਤੇ ਇਹ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਮਨੋਹਰ ਲਾਲ ਖੱਟਰ ਨੇ ਇਕ ਸਮਾਗਮ ਦੌਰਾਨ ਦਿੱਤੀ ਹੈ। ਇਸ ਪੈਨਸ਼ਨ ਦਾ ਲਾਭ 45 ਤੋਂ 60 ਸਾਲ ਤੱਕ ਦੇ ਛੜੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਿਲੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਪੈਨਸ਼ਨ ਉਨ੍ਹਾਂ ਛੜੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਿਲੇਗੀ, ਜਿਨ੍ਹਾਂ ਦੀ ਸਲਾਨਾ ਆਮਦਨ 1 ਲੱਖ 80 ਹਜ਼ਾਰ ਤੋਂ ਘੱਟ ਹੋਵੇਗੀ। ਸੀਐਮ ਦਫਤਰ ਵਲੋਂ ਤਿਆਰ ਕੀਤੀ ਗਈ ਰਿਪੋਰਟ ਦੇ ਅਨੁਸਾਰ ਇਸ ਸਕੀਮ ਨਾਲ ਸਵਾ ਲੱਖ ਦੇ ਕਰੀਬ ਛੜੇ ਵਿਅਕਤੀਆਂ ਨੂੰ ਲਾਭ ਮਿਲੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਇਸ ਸਕੀਮ ਨੂੰ ਇਕ ਮਹੀਨੇ ਤੱਕ ਸ਼ੁਰੂ ਕਰ ਸਕਦੀ ਹੈ। ਜੇਕਰ ਹਰਿਆਣਾ ਸਰਕਾਰ ਇਹ ਸਕੀਮ ਸ਼ੁਰੂ ਕਰ ਦਿੰਦੀ ਹੈ ਤਾਂ ਹਰਿਆਣਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਧਿਆਨ ਰਹੇ ਕਿ ਹਰਿਆਣਾ ਵਿਚ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ ਅਤੇ ਹੁਣ ਛੜੇ ਬਜ਼ੁਰਗਾਂ ਨੂੰ ਵੀ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਸਕਦੀ ਹੈ।

RELATED ARTICLES
POPULAR POSTS