ਪੰਜਾਬ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਤੀਜੀ ਵਾਰ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਵਿਜੀਲੈਂਸ ਨੇ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਰਹਿੰਦੇ ਹੋਏ ਚੰਨੀ ਦੇ ਦੇਸ਼-ਵਿਦੇਸ਼ ਵਿਚ ਨਿਵੇਸ਼ ਨੂੰ ਲੈ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਜਾਂਚ ਅਧਿਕਾਰੀਆਂ ਨੂੰ ਚਰਨਜੀਤ ਸਿੰਘ ਚੰਨੀ ਨੇ ਪ੍ਰੋਫਾਰਮਾ ਵੀ ਸੌਂਪ ਦਿੱਤਾ, ਜਿਸ ਵਿਚ ਉਨ੍ਹਾਂ ਦੀ ਸੰਪਤੀ, ਕੌਂਸਲਰ ਤੋਂ ਲੈ ਕੇ ਸੀਐਮ ਬਣਨ ਤੱਕ ਦੇ ਦੌਰਾਨ ਕੀਤੇ ਗਏ ਨਿਵੇਸ਼, ਪਰਿਵਾਰਕ ਮੈਂਬਰਾਂ ਦੀ ਸੰਪਤੀ ਅਤੇ ਨਿਵੇਸ਼ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਵਿਜੀਲੈਂਸ ਨੇ ਚੰਨੀ ਕੋਲੋਂ ਗੋਆ ਵਿਚ ਪੰਜਾਬ ਦੀ ਸਰਕਾਰੀ ਜ਼ਮੀਨ ਨੂੰ ਲੀਜ਼ ‘ਤੇ ਦੇਣ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਹੈ।
Check Also
ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ
ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ …