Breaking News
Home / ਜੀ.ਟੀ.ਏ. ਨਿਊਜ਼ / ਕੈਨੇਡਾ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫਸਰ ਬਲਤੇਜ ਢਿੱਲੋਂ ‘ਵਰਕਸੇਫ ਬੀਸੀ’ ਦੇ ਮੁਖੀ ਬਣੇ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫਸਰ ਬਲਤੇਜ ਢਿੱਲੋਂ ‘ਵਰਕਸੇਫ ਬੀਸੀ’ ਦੇ ਮੁਖੀ ਬਣੇ

ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਕੰਮ ਵਾਲੀਆਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਦੁਰੱਸਤ ਹੋਣਾ ਯਕੀਨੀ ਬਣਾਉਂਦਾ ਹੈ ਵਰਕਸੇਫ ਬੀਸੀ
ਵੈਨਕੂਵਰ : ਕੈਨੇਡਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਕੇਂਦਰੀ ਪੁਲਿਸ ਵਿਚ ਭਰਤੀ ਹੋਏ ਬਲਤੇਜ ਸਿੰਘ ਢਿੱਲੋਂ ਨੂੰ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ‘ਵਰਕਸੇਫ ਬੀਸੀ’ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ ਤਿੰਨ ਸਾਲ ਇਸ ਅਹਿਮ ਅਹੁਦੇ ‘ਤੇ ਰਹਿਣਗੇ। ‘ਵਰਕਸੇਫ’ ਸੂਬੇ ਦੇ ਹਰ ਤਰ੍ਹਾਂ ਦੇ ਕਾਮਿਆਂ ਦੀਆਂ ਕੰਮ ਵਾਲੀਆਂ ਥਾਵਾਂ ਉੱਤੇ ਸੁਰੱਖਿਆ ਪ੍ਰਬੰਧ ਠੀਕ ਹੋਣਾ ਯਕੀਨੀ ਬਣਾਉਂਦਾ ਹੈ ਅਤੇ ਕਿਸੇ ਹਾਦਸੇ ਦੀ ਹਾਲਤ ਵਿਚ ਕਾਮੇ ਦੇ ਅੰਗਹੀਣ ਹੋਣ ਕਾਰਨ ਉਸ ਦੇ ਭਵਿੱਖ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਮਦਦ ਕਰਦਾ ਹੈ। ਬਲਤੇਜ ਸਿੰਘ ਢਿੱਲੋਂ ਦੇ ਵਰਕਸੇਫ ਬੀਸੀ ਦੇ ਡਾਇਰੈਕਟਰ ਬਣਨ ਨਾਲ ਇਸ ਅਹੁਦੇ ਉਤੇ ਪਹਿਲੀ ਵਾਰ ਕਿਸੇ ਦੱਖਣ ਏਸ਼ਿਆਈ ਮੂਲ ਦੇ ਵਿਅਕਤੀ ਦੀ ਨਿਯੁਕਤੀ ਹੋਈ ਹੈ। ਉਹ ਜੂਨ 2026 ਤੱਕ ਇਸ ਅਹੁਦੇ ‘ਤੇ ਰਹਿਣਗੇ, ਜਿਸ ‘ਚ ਮੁੜ ਵਾਧਾ ਵਿਅਕਤੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀ ਮਰਜ਼ੀ ਉਤੇ ਨਿਰਭਰ ਕਰੇਗਾ। ਪੁਲਿਸ ‘ਚੋਂ ਸੇਵਾਮੁਕਤੀ ਤੋਂ ਬਾਅਦ 2017 ‘ਚ ਉਨ੍ਹਾਂ ਨੂੰ ਕਾਮਿਆਂ ਦੀ ਸੁਰੱਖਿਆ ਬਾਰੇ ਬਣੀ ਸੰਸਥਾ ਦੀ ਕਾਰਜਕਾਰਨੀ ਦਾ ਮੈਂਬਰ ਲਿਆ ਗਿਆ ਸੀ। ਪੁਲਿਸ ਨੌਕਰੀ ਦੌਰਾਨ ਉਨ੍ਹਾਂ ਦਾ ਪੁਲਿਸ ਕਾਰਜਕਾਲ ਜ਼ਿਆਦਾਤਰ ਸਰੀ ‘ਚ ਰਿਹਾ। ਸੂਬੇ ਦੇ ਕਿਰਤ ਮੰਤਰੀ ਹੈਰੀ ਬੈਂਸ ਨੇ ਦੱਸਿਆ ਕਿ ਵਰਕਸੇਫ ਬੀਸੀ ਦੇ ਮੈਂਬਰ ਬਣਨ ਤੋਂ ਬਾਅਦ ਢਿੱਲੋਂ ਦੀਆਂ ਸਿਫਾਰਿਸ਼ਾਂ ‘ਤੇ ਉੱਥੇ ਹੋਏ ਸੁਧਾਰਾਂ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਕਿ ਉਹ ਹੋਰ ਸੁਧਾਰ ਕਰ ਸਕਣ।

 

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …