-4.6 C
Toronto
Wednesday, December 3, 2025
spot_img
Homeਦੁਨੀਆਪਾਕਿਸਤਾਨੀ ਜੇਲ੍ਹਾਂ ਵਿੱਚ 308 ਭਾਰਤੀ ਕੈਦੀ ਬੰਦ

ਪਾਕਿਸਤਾਨੀ ਜੇਲ੍ਹਾਂ ਵਿੱਚ 308 ਭਾਰਤੀ ਕੈਦੀ ਬੰਦ

ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਹਨ 417 ਪਾਕਿ ਕੈਦੀ
ਇਸਲਾਮਾਬਾਦ : ਪਾਕਿਸਤਾਨ ਨੇ ਇੱਥੋਂ ਦੀਆਂ ਜੇਲ੍ਹਾਂ ਵਿੱਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ, ਜਿਨ੍ਹਾਂ ਵਿੱਚ 42 ਆਮ ਕੈਦੀ ਅਤੇ 266 ਮਛੇਰੇ ਸ਼ਾਮਲ ਹਨ।
ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਕਦਮ ਦੋਵਾਂ ਮੁਲਕਾਂ ‘ਚ ਸਫ਼ਾਰਤੀ ਰਸਾਈ ਬਾਰੇ ਸਾਲ 2008 ਵਿੱਚ ਹੋਏ ਸਮਝੌਤੇ ਤਹਿਤ ਚੁੱਕਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੂਚੀ ਪਾਕਿਸਤਾਨ ਦੇ ਹਾਈ ਕਮਿਸ਼ਨ ਨੂੰ ਸੌਂਪੀ ਹੈ। ਇਸ ਸੂਚੀ ਮੁਤਾਬਕ ਭਾਰਤ ਦੀਆਂ ਜੇਲ੍ਹਾਂ ਵਿੱਚ ਕੁੱਲ 417 ਪਾਕਿ ਕੈਦੀ ਬੰਦ ਹਨ, ਜਿਨ੍ਹਾਂ ਵਿੱਚੋਂ 343 ਆਮ ਕੈਦੀ ਜਦਕਿ 74 ਮਛੇਰੇ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਸਜ਼ਾ ਮੁਕੰਮਲ ਕਰ ਚੁੱਕੇ ਸਾਰੇ ਪਾਕਿਸਤਾਨੀ ਕੈਦੀਆਂ ਤੇ ਮਛੇਰਿਆਂ ਦੀ ਰਿਹਾਈ ਤੇ ਮੁਲਕ ਵਾਪਸੀ ਦੀ ਅਪੀਲ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਤਰਜੀਹੀ ਆਧਾਰ ‘ਤੇ ਸਾਰੇ ਮਾਨਵਤਾਵਾਦੀ ਮਸਲਿਆਂ ਦੇ ਹੱਲ ਪ੍ਰਤੀ ਵਚਨਬੱਧ ਰਿਹਾ ਹੈ।

 

RELATED ARTICLES
POPULAR POSTS