Breaking News
Home / ਪੰਜਾਬ / ਕਾਂਗਰਸ ਨੇ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਸੋਨੀਆ ਨੂੰ ਸੌਂਪੇ

ਕਾਂਗਰਸ ਨੇ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਸੋਨੀਆ ਨੂੰ ਸੌਂਪੇ

logo-2-1-300x105-3-300x105ਕੈਪਟਨ ਵੱਲੋਂ 50 ਲੱਖ ਸਮਾਰਟ ਫੋਨ ਦੇਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੀ 34 ਮੈਂਬਰੀ ਚੋਣ ਕਮੇਟੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਇਹ ਫ਼ੈਸਲਾ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਚੋਣ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸੂਤਰਾਂ ਅੁਨਸਾਰ ਮੀਟਿੰਗ ਦੌਰਾਨ ਕਮੇਟੀ ਦੇ ਕੁਝ ਮੈਂਬਰਾਂ ਜਿਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ, ਪ੍ਰਤਾਪ ਸਿੰਘ ਬਾਜਵਾ, ਚੌਧਰੀ ਸੰਤੋਖ ਸਿੰਘ ਸ਼ਾਮਲ ਸਨ, ਨੇ ਸੁਝਾਅ ਦਿੱਤੇ ਕਿ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਵਿੱਚੋਂ ਤੇਜ਼ੀ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਆਗੂਆਂ ਦੀ ਥਾਂ ਪਾਰਟੀ ਆਪਣੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਟਿਕਟਾਂ ਦੇਣ ਨੂੰ ਤਰਜੀਹ ਦੇਵੇ। ਚੋਣ ਕਮੇਟੀ ਨੇ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲ ਹੈ ਅਤੇ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਨੂੰ ਅਗਲੀ ਕਾਰਵਾਈ ਵਾਸਤੇ ਉਨ੍ਹਾਂ ਕੋਲ ਭੇਜੇਗੀ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਦੱਸਿਆ ਕਿ ਕਮੇਟੀ ਮੈਂਬਰਾਂ ਨੂੰ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਦੀ ਸੂਚੀ ਸੌਂਪੀ ਗਈ ਸੀ। ਉਮੀਦਵਾਰਾਂ ਨੂੂੰ ਟਿਕਟਾਂ ਦੇਣ ਦਾ ਆਧਾਰ ਉਨ੍ਹਾਂ ਦੀ ਜਿੱਤਣ ਦੀ ਯੋਗਤਾ ਤੇ ਸਮਰੱਥਾ ਹੋਵੇਗੀ। ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ।
ਕੈਪਟਨ ਵੱਲੋਂ 50 ਲੱਖ ਸਮਾਰਟ ਫੋਨ ਦੇਣ ਦਾ ਐਲਾਨ : ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਕਾਂਗਰਸ ਵੱਲ ਆਕਰਸ਼ਿਤ ਕਰਨ ਲਈ 50 ਲੱਖ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਹੈ। ਜੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ 30 ਲੱਖ ਫੋਨ ਪਹਿਲੇ ਸਾਲ ਵਿੱਚ ਦੇ ਦਿੱਤੇ ਜਾਣਗੇ। ਛੇ ਲੱਖ ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਇਹ ਫੋਨ ਦਿੱਤੇ ਜਾਣਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …