18.5 C
Toronto
Sunday, September 14, 2025
spot_img
Homeਪੰਜਾਬਸ਼ਹੀਦ ਭਗਤ ਸਿੰਘ ਦੇ ਸੁਫਨੇ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ...

ਸ਼ਹੀਦ ਭਗਤ ਸਿੰਘ ਦੇ ਸੁਫਨੇ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਅਨੁਰਗ ਵਰਮਾ

ਪਿੰਡ ਖਟਕੜ ਕਲਾਂ ਵਿਚ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ
ਬੰਗਾ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਚ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ।
ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਮੁੱਖ ਸਕੱਤਰ ਨੇ ਕਿਹਾ ਕਿ ਭਾਵੇਂ ਸੂਬੇ ਨੂੰ ਕਈ ਚੁਣੌਤੀਆਂ ਦਰਪੇਸ਼ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਤੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਇਸ ਯਾਦਗਾਰ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਵੀ ਦਿੱਤੀ।

RELATED ARTICLES
POPULAR POSTS