ਮੋਗਾ : ਬਾਘਾਪੁਰਾਣਾ ਤੋਂ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਪਣੇ ਹਮਾਇਤੀਆਂ ਸਮੇਤ ਪਾਰਟੀ ਵਿੱਚੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਨਾਲ ਅਸਤੀਫ਼ਾ ਦੇਣ ਵਾਲਿਆਂ ਵਿਚ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇੰਦਰਜੀਤ ਜੌਲੀ ਗਰਗ, ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਤੇ ਅਕਾਲੀ ਕੌਂਸਲਰ ਨਸੀਬ ਬਾਵਾ, ਮੋਗਾ ਕੇਂਦਰੀ ਸਹਿਕਾਰੀ ਬੈਂਕ ਦੇ ਡਾਇਰੈਕਟਰ ਸੁਖਦੇਵ ਸਿੰਘ ਖੋਸਾ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਹਨ।ਇਥੇ ਸੱਦੀ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …