ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਬਣਾਇਆ ਗਿਆ ਹੈ ਮੁੱਖ ਆਰੋਪੀ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 14 ਜੂਨ ਨੂੰ ਹੋਈ ਸੀ, ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ’ਚ ਹੋਣ ਦੇ ਚਲਦਿਆਂ ਆਪਣੀ ਹਾਜ਼ਰੀ ਮੁਆਫ਼ ਕਰਵਾ ਲਈ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਿਨਾ ਵਜ੍ਹਾ ਕੰਮਾਂ ਦਾ ਕਰੈਡਿਟ ਲੈਣ ਵਿਚ ਰੁੱਝੀ ਹੋਈ। ਭਾਜਪਾ ਨਾਲ ਗੱਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿਰਫ ਮੀਡੀਆ ਵੱਲੋਂ ਫੈਲਾਈਆਂ ਗਈਆਂ ਖਬਰਾਂ ਹਨ ਸਾਡਾ ਗੱਠਜੋੜ ਤਾਂ ਸਿਰਫ ਬਹੁਜਨ ਸਮਾਜ ਪਾਰਟੀ ਦੇ ਨਾਲ ਹੈ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਪਹਿਲਾਂ ਐਸਆਈਟੀ ਨੇ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਪੇਸ਼ ਕੀਤੇ ਗਏ ਚਲਾਨ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ, ਤਤਕਾਲੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸਿੰਘ, ਐਸਐਸਪੀ ਫਿਰੋਜ਼ਪੁਰ ਸੁਖਮੰਦਰ ਸਿੰਘ ਮਾਨ, ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਅਤੇ ਉਸ ਸਮੇਂ ਦੇ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਗੋਲੀਕਾਂਡ ਮਾਮਲੇ ’ਚ ਆਰੋਪੀ ਬਣਾਇਆ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …