3.6 C
Toronto
Saturday, January 10, 2026
spot_img
Homeਭਾਰਤਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਾਰੋਬਾਰੀ ਦਿਨੇਸ਼ ਅਰੋੜਾ ਗਿ੍ਰਫ਼ਤਾਰ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਾਰੋਬਾਰੀ ਦਿਨੇਸ਼ ਅਰੋੜਾ ਗਿ੍ਰਫ਼ਤਾਰ

ਈਡੀ ਨੇ ਅਰੋੜਾ ਨੂੰ ਮਨੀਸ਼ ਸਿਸੋਦੀਆ ਦਾ ਦੱਸਿਆ ਕਰੀਬੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ’ਚ ਲੰਘੀ ਦੇਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਗਿ੍ਰਫ਼ਤਾਰ ਕਰ ਲਿਆ। ਅਰੋੜਾ ’ਤੇ ਮਨੀ ਲਾਂਡਰਿੰਗ ਦਾ ਆਰੋਪ ਹੈ ਅਤੇ ਈਡੀ ਨੇ ਉਸ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਰੀਬੀ ਦੱਸਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਦੇ ਕੇਸ ਵਿਚ ਦਿਨੇਸ਼ ਅਰੋੜਾ ਗਵਾਹ ਵੀ ਹੈ ਜਦਕਿ ਈਡੀ ਅਤੇ ਸੀਬੀਆਈ ਵੱਲੋਂ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਈਡੀ ਦੀ ਐਫਆਈਆਰ ਅਨੁਸਾਰ ਅਰੋੜਾ ਨੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਅਰੋੜਾ ’ਤੇ ਇਹ ਵੀ ਆਰੋਪ ਹੈ ਕਿ ਉਹ ‘ਆਪ’ ਆਗੂ ਵਿਜੇ ਨਾਇਰ ਦੇ ਨਾਲ ਮਿਲ ਕੇ ਕੰਮ ਕਰ ਰਹੇ ਸਨ ਜਦਕਿ ਵਿਜੇ ਨਾਇਰ ਨੂੰ ਈਡੀ ਪਹਿਲਾਂ ਹੀ ਗਿ੍ਰਫ਼ਤਾਰ ਕਰ ਚੁੱਕੀ ਹੈ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ। ਦਿਨੇਸ਼ ਅਰੋੜਾ ਦਿੱਲੀ ਦੇ ਵੱਡੇ ਕਾਰੋਬਾਰੀ ਹਨ ਅਤੇ ਉਹ ਰੈਸਟੋਰੈਂਟ ਇੰਡਸਟਰੀ ਨਾਲ ਵੀ ਜੁੜੇ ਹੋਏ ਹਨ। ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਪਹਿਲਾਂ ਵੀ ਦਿਨੇਸ਼ ਅਰੋੜਾ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ।

 

RELATED ARTICLES
POPULAR POSTS