ਪ੍ਰਲਾਦ ਜੋਸ਼ੀ ਨੂੰ ਰਾਜਸਥਾਨ ਅਤੇ ਭੁਪਿੰਦਰ ਯਾਦਵ ਨੂੰ ਮੱਧ ਪ੍ਰਦੇਸ਼ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਇਸੇ ਸਾਲ ਚਾਰ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਚੋਣ ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਨਿਯੁਕਤੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਰਾਜਸਾਨ ’ਚ ਪ੍ਰਲਾਦ ਜੋਸ਼ੀ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ ਜਦਕਿ ਨਿਤਿਨ ਪਟੇਲ ਅਤੇ ਕੁਲਦੀਪ ਬਿਸ਼ਨੋਈ ਨੂੰ ਸਹਿ ਇੰਚਾਰਜ ਬਣਾਇਆ ਹੈ। ਉਧਰ ਮੱਧ ਪ੍ਰਦੇਸ਼ ’ਚ ਭੁਪੇਂਦਰ ਯਾਦਵ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਅਤੇ ਅਸ਼ਵਨੀ ਵੈਸ਼ਨਵ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਛੱਤੀਸਗੜ੍ਹ ’ਚ ਓਮ ਪ੍ਰਕਾਸ਼ ਮਾਥੁਰ ਨੂੰ ਚੋਣ ਇੰਚਾਰਜ ਅਤੇ ਮਨਸੁਖ ਮਾਂਡਵੀਆ ਨੂੰ ਸਹਿ ਇੰਚਾਰਜ ਅਤੇ ਤੇਲੰਗਾਨਾ ’ਚ ਪ੍ਰਕਾਸ਼ ਜਾਵੇਡਕਰ ਨੂੰ ਚੋਣ ਇੰਚਾਰਜ ਜਦਕਿ ਸੁਨੀਲ ਬਾਂਸਲ ਨੂੰ ਸਹਿ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਨੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਲਾਦ ਜੋਸ਼ੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਦਕਿ ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਨਿਤਿਨ ਪਟੇਲ ਅਤੇ ਕੁਲਦੀਪ ਬਿਸ਼ਨੋਈ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਹੈ। ਧਿਆਨ ਰਹੇ ਕਿ ਕੁਲਦੀਪ ਬਿਸ਼ਨੋਈ ਹਰਿਆਣਾ ਦੇ ਆਗੂ ਹਨ ਅਤੇ ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸਨ। ਕੁਲਦੀਪ ਬਿਸ਼ਨੋਈ ਦਾ ਰਾਜਸਥਾਨ ਵਿਚ ਕਾਫ਼ੀ ਪ੍ਰਭਾਵ ਵੀ ਦੱਸਿਆ ਜਾਂਦਾ ਅਤੇ ਉਨ੍ਹਾਂ ਨੂੰ ਬਿਸ਼ਨੋਈ ਸਮਾਜ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …