16.2 C
Toronto
Tuesday, September 8, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਲਈ...

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਲਈ ਸਾਂਝੀ ਕੀਤੀ ਖਾਸ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਲਈ ਸਾਂਝੀ ਕੀਤੀ ਖਾਸ ਪੋਸਟਲਿਖਿਆ : ਇਕੋ ਮੇਹਰ ਮੈਂ ਉਸ ਸੋਹਣੇ ਰੱਬ ਤੋਂ ਮੰਗੀ ਏ, ਸਾਡੀ ਫੋਟੋ ਦੇਖ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਏ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੂੰ ਵਿਆਹ ਬੰਧਨ ਵਿਚ ਬੱਝਿਆਂ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਲਈ ਸ਼ੋਸ਼ਲ ਮੀਡੀਆ ’ਤੇ ਇਕ ਖਾਸ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਤਸਵੀਰ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕੁੱਝ ਲਾਈਨਾਂ ਵੀ ਲਿਖੀਆਂ ਹਨ। ਜਿਸ ਵਿਚ ਉਨ੍ਹਾਂ ਲਿਖਿਆ ਕਿ ‘ਇਕੋ ਮੇਹਰ ਮੈਂ ਉਸ ਸੋਹਣੇ ਰੱਬ ਤੋਂ ਮੰਗੀ ਏ, ਸਾਡੀ ਫੋਟੋ ਦੇਖ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਏ’। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਮੈਰਿਜ ਐਨਵਰਸਰੀ ਮੌਕੇ ਚੰਡੀਗੜ੍ਹ ਕਲੱਬ ਵਿਚ ਇਕ ਪਾਰਟੀ ਵੀ ਰੱਖੀ ਹੈ, ਜਿਸ ਵਿਚ ਪੰਜਾਬ ਅਤੇ ਦਿੱਲੀ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਹੋਰ ਆਗੂ ਵੀ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰ ਕਰੀਬੀ ਰਿਸ਼ਤੇਦਾਰ ਅਤੇ ਸੱਜਣ-ਮਿੱਤਰ ਵੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਇਹ ਪੋਸਟ ਸ਼ੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ।

RELATED ARTICLES
POPULAR POSTS