ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 18 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਮਹਾਂਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਨ ਸ਼ਰਨ ਸਿੰਘ ਅਤੇ ਉਨ੍ਹਾਂ ਦੇ ਸੈਕਟਰੀ ਵਿਨੋਦ ਤੋਮਰ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ। ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਬਿ੍ਰਜ ਭੂਸ਼ਨ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 1 ਜੁਲਾਈ ਨੂੰ ਹੋਈ ਸੀ ਅਤੇ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਦਾਇਰ ਆਰੋਪ ਪੱਤਰ ’ਤੇ ਵਿਚਾਰ ਕਰਨ ਲਈ 7 ਜੁਲਾਈ ਦੀ ਤਰੀਕ ਤਹਿ ਕੀਤੀ ਸੀ। ਬਿ੍ਰਜ ਭੂਸ਼ਣ ਖਿਲਾਫ਼ ਨਾਬਾਲਿਗ ਪਹਿਲਵਾਨ ਦੇ ਬਿਆਨਾਂ ਦੇ ਅਧਾਰ ’ਤੇ ਦਰਜ ਮਾਮਲੇ ਦੀ ਕਲੋਜ਼ਰ ਰਿਪੋਰਟ ’ਤੇ ਲੰਘੇ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਸੀ। ਕੈਂਸਲੇਸ਼ਨ ਰਿਪੋਰਟ ’ਤੇ ਚਰਚਾ ਤੋਂ ਬਾਅਦ ਕੋਰਟ ਨੇ ਬਿਆਨ ਬਦਲਣ ’ਤੇ ਨਾਬਾਲਿਗ ਪਹਿਲਵਾਨ ਅਤੇ ਉਸ ਦੇ ਪਿਤਾ ਨੂੰ ਨੋਟਿਸ ਜਾਰੀ ਕਰਕੇ ਬਿਆਨ ਬਦਲਣ ਦਾ ਕਾਰਨ ਪੱਛਿਆ ਹੈ ਅਤੇ ਕੋਰਟ 1 ਅਗਸਤ ਤੱਕ ਇਸ ਸਬੰਧੀ ਜਵਾਬ ਮੰਗਿਆ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …