ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 381 ਰੁਪਏ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਮਨਰੇਗਾ ਯੋਜਨਾ ਦੇ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਮਿਹਨਤਾਨੇ ਨੂੰ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਗਿਰੀਰਾਜ ਸਿੰਘ ਨੂੰ ਇਕ ਪੱਤਰ ਵੀ ਲਿਖਿਆ ਹੈ। ਆਪਣੇ ਪੱਤਰ ’ਚ ਉਨ੍ਹਾਂ ਮਨਰੇਗਾ ਮਜ਼ਦੂਰਾਂ ਦੀ ਡੇਲੀਵੇਜ਼ ਦੀ ਰਾਸ਼ੀ ਵਧਾ ਕੇ 381 ਰੁਪਏ ਕਰਨ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 21 ਦਿਨ ਪਹਿਲਾਂ ਵੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਸੀ। ਇਸ ਦੌਰਾਨ ਮਨਰੇਗਾ ਯੋਜਨਾ ਸਬੰਧੀ ਕਈ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਗਈ ਸੀ। ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਕਈ ਹੋਰ ਅਫ਼ਸਰ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਮਨਰੇਗਾ ਬਜਟ ਵਧਾਉਣ ਦੀ ਮੰਗ ਕੀਤੀ ਸੀ। ਜਦਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੌਰਾਨ ਮਨਰੇਗਾ ਬਜਟ ਵਿਚ ਵੱਡੀ ਕਟੌਤੀ ਕੀਤੀ ਗਈ ਸੀ,ਜਿਸ ਦੇ ਖਿਲਾਫ਼ ਮਨਰੇਗਾ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …