Breaking News
Home / ਪੰਜਾਬ / ਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ

ਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ

bhagwant-mann-copy-copyਸੁਖਬੀਰ ਬਾਦਲ ਨੇ ਕਿਹਾ, ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ
ਜਲਾਲਾਬਾਦ/ਬਿਊਰੋ ਨਿਊਜ਼ : ਜਲਾਲਾਬਾਦ ਹਲਕੇ ਤੋਂ ਚੋਣ ਲੜਨ ਲਈ ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਸੁਖਬੀਰ ਬਾਦਲ ਵੀ ਜਲਾਲਾਬਾਦ ਹਲਕੇ ਵਿਚ ਪਹੁੰਚ ਗਏ ਹਨ। ਉਨ੍ਹਾਂ ਅੱਜ ਕਈ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਦਿਆਂ ਗ੍ਰਾਂਟਾਂ ਦਾ ਮੀਂਹ ਵਰ੍ਹਾ ਦਿੱਤਾ। ਉਨ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਟੱਕਰ ਦੇਣ ਲਈ ਸੁਖਬੀਰ ਬਾਦਲ ਨੇ ਮੋਰਚਾਬੰਦੀ ਹੁਣ ਤੋਂ ਸ਼ੁਰੂ ਕਰ ਦਿੱਤੀ ਹੈ।
ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਇਸ ਲਈ ਸਭ ਦੀਆਂ ਨਜ਼ਰਾਂ ਜਲਾਲਾਬਾਦ ਹਲਕੇ ‘ਤੇ ਹਨ। ਬੇਸ਼ੱਕ ਸੁਖਬੀਰ ਬਾਦਲ ਨੇ ਅੱਜ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਏਗੀ ਪਰ ਉਨ੍ਹਾਂ ਦੀ ਫਿਕਰਮੰਦੀ ਵਧ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਬਹੁਤ ਵਿਕਾਸ ਕੀਤਾ ਹੈ। ਹੁਣ ਤੀਜੀ ਵਾਰ ਜਿਤਾ ਦਿਓ ਤੇ ਅਗਲੇ ਪੰਜ ਸਾਲਾਂ ਵਿੱਚ ਲੋਕਾਂ ਲਈ ਮਕਾਨ ਤਾਂ ਕੀ ਕੋਠੀਆਂ ਪਾ ਦਿੱਤੀਆਂ ਜਾਣਗੀਆਂ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …