ਸੁਝਾਵਾਂ ਲਈ ਵਟਸਐਪ ਅਤੇ ਈਮੇਲ ਆਈਡੀ ਕੀਤੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ’ਚ ਉਦਯੋਗਿਕ ਖੇਤਰ ਦੇ ਵਿਕਾਸ ਅਤੇ ਉਦਯੋਗਪਤੀਆਂ ਨੂੰ ਵਧੀਆ ਮਾਹੌਲ ਦੇਣ ਦੇ ਲਈ ਪੰਜਾਬ ਦੇ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਉਨ੍ਹਾਂ ਇਸ ਦੇ ਲਈ ਇਕ ਵਟਸਐਪ ਨੰਬਰ ਅਤੇ ਈਮੇਲ ਆਈਡੀ ਵੀ ਜਾਰੀ ਕੀਤੀ ਹੈ, ਜਿਸ ’ਤੇ ਲੋਕ ਪੰਜਾਬ ਸਰਕਾਰ ਨੂੰ ਆਪਣੇ ਸੁਝਾਅ ਭੇਜ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਵਟਸਐਪ ਨੰਬਰ 81948-91948 ਅਤੇ [email protected] ’ਤੇ ਈਮਲੇ ਰਾਹੀਂ ਸੁਝਾਅ ਭੇਜੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਇਹ ਇਕ ਨਵੀਂ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ’ਚ ਲਿਆ ਕੇ ਉਨ੍ਹਾਂ ਨੂੰ ਬਿਜਨਸ ਕਰਨ ਦੇ ਲਈ ਵਧੀਆ ਮਾਹੌਲ ਪ੍ਰਦਾਨ ਕਰੇਗੀ। ਜਿਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਕੋਲੋਂ ਸੁਝਾਅ ਮੰਗੇ ਜਾ ਰਹੇ ਹਨ ਤਾਂ ਕਿ ਪੰਜਾਬ ’ਚ ਬਿਜਨਸ ਫਰੈਂਡਲੀ ਢਾਂਚਾ ਕਾਇਮ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ’ਚ ਕਾਰੋਬਾਰ ਵਧੇਗਾ ਤਾਂ ਰੈਵੇਨਿਊ ਵਧਣ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਇੰਡਸਟਰੀਅਲ ਖੇਤਰ ਦੇ ਵਿਕਾਸ ਲਈ ਯੋਜਨਾ ਤਿਆਰ ਕਰੇਗੀ ਕਿਉਂਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਵਚਨਬੱਧ ਹੈ।