12 C
Toronto
Monday, September 21, 2026
spot_img
Homeਭਾਰਤਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈ

ਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈ

ਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈਅਕਾਲੀ ਦਲ ਵੀ ਮੀਟਿੰਗ ’ਚ ਹੋ ਸਕਦਾ ਹੈ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੇ ਮੁਤਾਬਕ ਭਾਜਪਾ ਨੇ 18 ਜੁਲਾਈ ਨੂੰ ਦਿੱਲੀ ਵਿਚ ਨੈਸ਼ਨਲ ਡੈਮੋਕਰੈਟਿਕ ਅਲਾਇੰਸ (ਐਨਡੀਏ) ਦੀ ਬੈਠਕ ਬੁਲਾਈ ਹੈ। ਇਸ ਵਿਚ ਕੁਝ ਨਵੀਆਂ ਪਾਰਟੀਆਂ ਦੇ ਸ਼ਾਮਲ ਹੋਣ ਦੀ ਚਰਚਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵੀ ਇਸ ਮੀਟਿੰਗ ਵਿਚ ਸ਼ਾਮਲ ਹੋ ਸਕਦਾ ਹੈ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਵੀ ਐਨਡੀਏ ਦੀ ਮੀਟਿੰਗ ਵਿਚ ਸ਼ਾਮਲ ਹੋ ਸਕਦੀ ਹੈ। ਭਾਜਪਾ ਦਾ ਫੋਕਸ ਮਹਾਰਾਸ਼ਟਰ, ਬਿਹਾਰ, ਉਤਰ ਪ੍ਰਦੇਸ਼ ਅਤੇ ਪੰਜਾਬ ਦੇ ਉਨ੍ਹਾਂ ਆਗੂਆਂ ਅਤੇ ਪਾਰਟੀਆਂ ’ਤੇ ਹੈ, ਜੋ ਪਿਛਲੇ ਕੁਝ ਸਾਲਾਂ ਵਿਚ ਐਨ.ਡੀ.ਏ. ਦਾ ਸਾਥ ਛੱਡ ਗਏ ਸਨ।

 

RELATED ARTICLES
POPULAR POSTS