Breaking News
Home / ਪੰਜਾਬ / ‘ਆਪ’ ਅਤੇ ਬੈਂਸ ਭਰਾਵਾਂ ਦੇ ਸੁਰ ਮਿਲੇ

‘ਆਪ’ ਅਤੇ ਬੈਂਸ ਭਰਾਵਾਂ ਦੇ ਸੁਰ ਮਿਲੇ

bains-brothers-_aap-copy-copyਲੋਕ ਇਨਸਾਫ਼ ਪਾਰਟੀ ਨੂੰ ਦਿੱਤੀਆਂ ਪੰਜ ਸੀਟਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਹੁਣ ਤੱਕ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਾ ਕਰਨ ਦੀ ਨੀਤੀ ‘ਤੇ ਚੱਲ ਰਹੀ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਬਦਲਦੇ ਸਿਆਸੀ ਹਾਲਾਤ ਨੂੰ ਦੇਖਦਿਆਂ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਗੱਠਜੋੜ ਕਰ ਲਿਆ। ਗੱਠਜੋੜ ਤਹਿਤ ਲੋਕ ਇਨਸਾਫ਼ ਪਾਰਟੀ ਨੂੰ ਪੰਜ ਸੀਟਾਂ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਲੋਕ ਇਨਸਾਫ਼ ਪਾਰਟੀ ਲੁਧਿਆਣਾ ਦੀਆਂ ਚਾਰ ਅਤੇ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰਨਗੇ।
ਇਸ ਗੱਠਜੋੜ ਨਾਲ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠਲੇ ‘ਆਵਾਜ਼-ਏ-ਪੰਜਾਬ’ ਮੋਰਚੇ ਨੂੰ ਵੀ ਝਟਕਾ ਲੱਗਿਆ ਹੈ ਅਤੇ ਹੁਣ ਉਹ ਪਰਗਟ ਸਿੰਘ ਨਾਲ ਇਕੱਲੇ ਪੈ ਗਏ ਹਨ। ਉਂਜ ਉਹ ਕਾਂਗਰਸ ਪਾਰਟੀ ਨਾਲ ਗੱਲਬਾਤ ਤੇ ਬਾਦਲਾਂ ਵਿਚ ਕੋਈ ਫਰਕ ਨਹੀਂ ਹੈ। ਇਸ ਕਰਕੇ ਉਹ ਕਦੇ ਵੀ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋ ਸਕਦੇ। ਨਵਜੋਤ ਸਿੰਘ ਸਿੱਧੂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਵੀ ਗੱਠਜੋੜ ਵਿਚ ਲਿਆਉਣ ਦੀ ਕੋਸ਼ਿਸ਼ ਕਰਨਗੇ।
‘ਆਪ’ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਸਿਧਾਂਤ ਅਤੇ ਸਿਆਸਤ ‘ਆਪ’ ਨਾਲ ਮੇਲ ਖਾਂਦੀ ਹੈ ਅਤੇ ਪਾਰਟੀ ਦਾ ਸੰਵਿਧਾਨ ਵੀ ਗੱਠਜੋੜ ਕਰਨ ਤੋਂ ਨਹੀਂ ਰੋਕਦਾ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਜੇਕਰ ‘ਆਪ’ ਗੱਠਜੋੜ ਸੱਤਾ ਵਿਚ ਆਇਆ ਤਾਂ ਉਹ ਬੈਂਸ ਭਰਾਵਾਂ ਦੀ ਮੰਗ ਅਨੁਸਾਰ ਲੁਧਿਆਣਾ ਦੀ ਸਨਅਤ ਨੂੰ ਵਿਸ਼ੇਸ਼ ਪੈਕਜ ਦੇਣਗੇ।
ਐਸਵਾਈਐਲ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਲਈ ਇਕ ਵੀ ਬੂੰਦ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …