Breaking News
Home / ਪੰਜਾਬ / ਪੰਜਾਬ ’ਚ ਭਾਰੀ ਮੀਂਹ – ਹੜ੍ਹਾਂ ਵਰਗੇ ਬਣੇ ਹਾਲਾਤ

ਪੰਜਾਬ ’ਚ ਭਾਰੀ ਮੀਂਹ – ਹੜ੍ਹਾਂ ਵਰਗੇ ਬਣੇ ਹਾਲਾਤ

ਪੰਜਾਬ ਵਿਚ ਰੈਡ ਅਲਰਟ ਜਾਰੀ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਵਿਚ ਪਏ ਭਾਰੀ ਮੀਂਹ ਨੇ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਮੁਹਾਲੀ ਵਿਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀ ਟੀਮ ਬੁਲਾਉਣੀ ਪਈ। ਉਧਰ ਦੂਜੇ ਪਾਸੇ ਫਿਰੋਜ਼ਪੁਰ ਵਿਚ ਬਰਸਾਤੀ ਪਾਣੀ ਬਾਰਡਰ ਪਾਰ ਕਰ ਗਿਆ। ਮੀਂਹ ਨਾਲ ਹਾਲਾਤ ਵਿਗੜਦੇ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਲਰਟ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਫੀਲਡ ਵਿਚ ਜਾਣ ਦੇ ਨਿਰਦੇਸ਼ ਦਿੱਤੇ ਅਤੇ ਇਸਦੇ ਚੱਲਦਿਆਂ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੇ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਕਈ ਖੇਤਰਾਂ ਦਾ ਜਾਇਜ਼ਾ ਵੀ ਲਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਫਲੱਡ ਕੰਟਰੋਲ ਯੂਨਿਟ ਨੂੰ ਚੌਕਸ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਵਿਚ ਫਲੱਡ ਕੰਟਰੋਲ ਯੂਨਿਟਾਂ ਨੂੰ ਰਾਹ ਕਾਰਜਾਂ ਲਈ ਲਗਾਇਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਦੇ ਨਿਰਦੇਸ਼ ’ਤੇ ਸਾਰੇ ਮੰਤਰੀ, ਵਿਧਾਇਕ, ਡੀਸੀ ਅਤੇ ਐਸ.ਐਸ.ਪੀ. ਫੀਲਡ ਵਿਚ ਪਹੁੰਚੇ ਹੋਏ ਹਨ। ਇਸੇ ਦੌਰਾਨ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਪਾਣੀ ਪੱਧਰ ਵਧਣ ਕਰਕੇ ਝੀਲ ਦੇ ਫਲੱਡ ਗੇਟ ਖੋਲਣੇ ਪਏ ਹਨ। ਕਈ ਇਲਾਕਿਆਂ ਵਿਚ ਮੁੱਖ ਸੜਕਾਂ ਅਤੇ ਚੌਕਾਂ ’ਤੇ ਪਾਣੀ ਭਰ ਗਿਆ ਹੈ। ਘਰਾਂ ਦੇ ਅੰਦਰ ਤੱਕ ਵੀ ਪਾਣੀ ਪਹੁੰਚ ਗਿਆ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …