ਸਿੱਖ ਸੰਸਥਾਵਾਂ ਨੂੰ ਪੀੜਤ ਲੋਕਾਂ ਤੱਕ ਪਹੁੰਚ ਕਰਨ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਵੀ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅੰਦਰ ਹੜ੍ਹਾਂ ਵਰਗੀ ਬਣੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਨੇ ਸਿੱਖ ਸੰਸਥਾਵਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਮਾਨਵਤਾ ਨੂੰ ਕੁਦਰਤੀ ਆਫਤਾਂ ਕਾਰਨ ਮੁਸ਼ਕਲ ਪੈਦਾ ਹੋਈ ਹੈ, ਹਮੇਸ਼ਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਮਾਨਵਤਾ ਦੀ ਸੇਵਾ ਲਈ ਵਧ-ਚੜ੍ਹ ਕੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਰਾਹਤ ਕਾਰਜ ਕੀਤੇ ਜਾਣ ਅਤੇ ਲੋੜਵੰਦਾਂ ਤੱਕ ਜ਼ਰੂਰੀ ਵਸਤਾਂ ਪੁੱਜਦੀਆਂ ਕੀਤੀਆਂ ਜਾਣ। ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਪੈ ਰਹੇ ਲਗਾਤਾਰ ਮੀਂਹ ਕਰਕੇ ਪੰਜਾਬ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ ਅਤੇ ਜਨ ਜੀਵਨ ਵੀ ਪ੍ਰਭਾਵਿਤ ਹੋਇਆ ਹੈ।
Home / ਪੰਜਾਬ / ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਰਾਹਤ ਕਾਰਜ ਕਰਨ ਦੀ ਕੀਤੀ ਅਪੀਲ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …