8.8 C
Toronto
Thursday, May 7, 2026
spot_img
Homeਪੰਜਾਬਮੀਂਹ ਕਾਰਨ ਪੰਜਾਬ ਦੇ ਸਕੂਲ 13 ਜੁਲਾਈ ਤੱਕ ਬੰਦ ਰਹਿਣਗੇ

ਮੀਂਹ ਕਾਰਨ ਪੰਜਾਬ ਦੇ ਸਕੂਲ 13 ਜੁਲਾਈ ਤੱਕ ਬੰਦ ਰਹਿਣਗੇ

ਪੰਜਾਬ ਸਰਕਾਰ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰੀ ਮੀਂਹ ਨੇ ਪੰਜਾਬ ’ਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤੱਕ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਨੇ 10 ਅਤੇ 11 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਔਨ ਲਾਈਨ ਫੀਸ ਭਰਨ ਦੀ ਤਰੀਕ ਵੀ 17 ਜੁਲਾਈ ਤੱਕ ਵਧਾ ਦਿੱਤੀ ਹੈ।

 

 

RELATED ARTICLES
POPULAR POSTS