-18.3 C
Toronto
Saturday, January 24, 2026
spot_img
Homeਪੰਜਾਬਓਪੀ ਸੋਨੀ ਨੂੰ ਅਦਾਲਤ ’ਚ ਕੀਤਾ ਪੇਸ਼

ਓਪੀ ਸੋਨੀ ਨੂੰ ਅਦਾਲਤ ’ਚ ਕੀਤਾ ਪੇਸ਼

ਵਿਜੀਲੈਂਸ ਨੂੰ 2 ਦਿਨ ਦਾ ਮਿਲਿਆ ਰਿਮਾਂਡ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਗਿ੍ਰਫਤਾਰ ਕਰਨ ਤੋਂ ਬਾਅਦ ਅੱਜ ਅੰਮਿ੍ਰਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਦਾ 2 ਦਿਨ ਦਾ ਰਿਮਾਂਡ ਵਿਜੀਲੈਂਸ ਬਿਊਰੋ ਨੂੰ ਦੇ ਦਿੱਤਾ ਹੈ। ਹੁਣ ਓਪੀ ਸੋਨੀ ਨੂੰ 12 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੌਰਾਨ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਸਮਰਥਨ ਵਿੱਚ ਇਕੱਠੇ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਹੋਰ ਕਾਂਗਰਸੀ ਆਗੂਆਂ ਨੇ ਸਾਬਕਾ ਉਪ ਮੁੱਖ ਮੰਤਰੀ ਓਮਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤੇ ਜਾਣ ਤੋਂ ਬਾਅਦ ਅੰਮਿ੍ਰਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਚੱਲਦਿਆਂ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਸਿਆਸੀ ਹਮਲਾ ਕਰਦੇ ਹੋਏ ਆਰੋਪ ਲਗਾਇਆ ਕਿ ਉਹ ਸੂਬੇ ਵਿਚ ਕਾਂਗਰਸ ਦੀ ਹਿੰਦੂ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਰਚ ਰਹੇ ਹਨ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਵਾਂਗ ‘ਹੈੱਡਲਾਈਨ ਮੈਨੇਜਮੈਂਟ’ ਵਿੱਚ ਲੱਗੀ ਹੋਈ ਹੈ।

 

RELATED ARTICLES
POPULAR POSTS