Breaking News
Home / ਭਾਰਤ / ਪਹਿਲਵਾਨਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਨਵਾਂ ਖੁਲਾਸਾ

ਪਹਿਲਵਾਨਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਨਵਾਂ ਖੁਲਾਸਾ

ਦਿੱਲੀ ਪੁਲਿਸ ਨੇ ਕਿਹਾ : ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਚਲਾਇਆ ਜਾ ਸਕਦੈ ਕੇਸ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪਾਂ ਸਬੰਧੀ ਅਦਾਲਤ ਵਿਚ ਦਾਖਲ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਕੁਝ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦਿੱਲੀ ਪੁਲਿਸ ਨੇ ਆਪਣੀ ਚਾਰਜ਼ਸੀਟ ਵਿਚ ਕਿਹਾ ਹੈ ਕਿ 6 ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੀ ਹੁਣ ਤੱਕ ਦੀ ਜਾਂਚ ਦੇ ਅਧਾਰ ’ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ’ਤੇ ਕੇਸ ਚਲਾਇਆ ਜਾ ਸਕਦਾ ਹੈ। ਜਿਨਸੀ ਸ਼ੋਸ਼ਣ, ਛੇੜਛਾੜ ਅਤੇ ਪਿੱਛਾ ਕਰਨ ਵਰਗੇ ਅਪਰਾਧਾਂ ਦੇ ਲਈ ਬਿ੍ਰਜ਼ ਭੂਸ਼ਣ ਖਿਲਾਫ ਕੇਸ ਚੱਲਣਾ ਚਾਹੀਦਾ ਹੈ। ਧਿਆਨ ਰਹੇ ਕਿ ਪਿਛਲੇ ਸਮੇਂ ਦੌਰਾਨ ਪਹਿਲਵਾਨਾਂ ਨੇ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਵੀ ਲਗਾਇਆ ਸੀ। ਪਹਿਲਵਾਨਾਂ ਦੇ ਇਸ ਧਰਨੇ ਨੂੰ ਕਾਂਗਰਸ ਸਣੇ ਕਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਮਰਥਨ ਦਿੱਤਾ ਸੀ ਅਤੇ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

 

Check Also

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …