19.5 C
Toronto
Friday, July 17, 2026
spot_img
Homeਪੰਜਾਬਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ ਜਾਖੜ
ਚੰਡੀਗੜ੍ਹ/ਬਿਉਰੋ ਨਿਊਜ਼
ਭਾਜਪਾ ਦੀ ਪੰਜਾਬ ਇਕਾਈ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਜਾਖੜ ਨੇ ਅਹੁਦਾ ਸੰਭਾਲਿਆ। ਇਸ ਸਮਾਗਮ ’ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ। ਹਾਲਾਂਕਿ ਬੀਤੇ ਦਿਨੀਂ ਅਸ਼ਵਨੀ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਸੀ ਇਹ ਫ਼ੈਸਲਾ ਸਵਾਗਤਯੋਗ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਆਗੂ ਹਨ। ਧਿਆਨ ਰਹੇ ਕਿ ਸੁਨੀਲ ਜਾਖੜ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ ਅਤੇ ਹੁਣ ਭਾਜਪਾ ਹਾਈਕਮਾਨ ਨੇ ਜਾਖੜ ਨੂੰ ਪੰਜਾਬ ਭਾਜਪਾ ਦੀ ਪ੍ਰਧਾਨਗੀ ਦੇ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਨੂੰ ਕਿੰਨਾ ਕੁ ਫਾਇਦਾ ਹੁੰਦਾ ਹੈ।

RELATED ARTICLES
POPULAR POSTS