ਕਿਹਾ : ਈਡੀ ਦੇ ਡਾਇਰੈਕਟਰ ਦਾ ਕਾਰਜਕਾਲ ਤੀਜੀ ਵਾਰ ਵਧਾਉਣਾ ਗੈਰਕਾਨੂੰਨੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਤੀਜੇ ਵਾਰੇ ਕੀਤੇ ਵਾਧੇ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਈਡੀ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ 31 ਜੁਲਾਈ 2023 ਤੱਕ ਹੀ ਰਹੇਗਾ ਅਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਨੂੰ ਨਵੇਂ ਡਾਇਰੈਕਟਰ ਦੀ ਨਿਯੁਕਤੀ ਕਰਨੀ ਹੋਵੇਗੀ। ਇਸ ਤੋਂ ਪਹਿਲਾਂ ਸੰਜੇ ਕੁਮਾਰ ਮਿਸ਼ਰਾ ਨੇ 18 ਨਵੰਬਰ ਨੂੰ ਰਿਟਾਇਰ ਹੋਣਾ ਸੀ। ਕੇਂਦਰ ਸਰਕਾਰ ਨੇ ਆਰਡੀਨੈਂਸ ਰਾਹੀਂ ਉਨ੍ਹਾਂ ਦਾ ਕਾਰਜਕਾਲ ਤੀਜੀ ਵਾਰ ਵਧਾਇਆ ਸੀ ਜਦਕਿ ਕੋਰਟ ਪਹਿਲਾਂ ਹੀ ਕਹਿ ਚੁੱਕਿਆ ਸੀ ਕਿ ਦੂਜੀ ਵਾਰ ਤੋਂ ਬਾਅਦ ਸੰਜੇ ਮਿਸ਼ਰਾ ਦਾ ਕਾਰਜਕਾਲ ਨਾ ਵਧਾਇਆ ਜਾਵੇ। ਅੱਜ ਮੰਗਲਵਾਰ ਨੂੰ ਹੋਈ ਸੁਣਵਾਈ ’ਚ ਕੋਰਟ ਨੇ ਕਿਹਾ ਕਿ ਕਾਨੂੰਨ ਆਪਣੀ ਜਗ੍ਹਾ ਸਹੀ ਹੈ ਪ੍ਰੰਤੂ ਇਸ ਮਾਮਲੇ ’ਚ ਕੇਂਦਰ ਸਰਕਾਰ ਦਾ ਫੈਸਲਾ ਗੈਰਕਾਨੂੰਨੀ ਹੈ। ਇਸ ਕੇਸ ਦੀ ਸੁਣਵਾਈ ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਕੀਤੀ। ਇਸ ਤੋਂ ਪਹਿਲਾਂ ਕੋਰਟ ਨੇ 9 ਮਈ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ 2018 ’ਚ ਸੰਜੇ ਮਿਸ਼ਰਾ ਨੂੰ ਦੋ ਸਾਲ ਦੇ ਲਈ ਈਡੀ ਦਾ ਡਾਇਰੈਕਟਰ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਰਿਟਾਇਰ ਹੋਣਾ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇਕ ਸਾਲ ਦੀ ਐਕਸਟੈਨਸ਼ਨ ਦੇ ਦਿੱਤੀ ਸੀ ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਇਕ ਐਨਜੀਓ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …