ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਹੈ ਅਸ਼ੀਸ਼ ਮਿਸ਼ਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਮੁਲਜ਼ਮ ਹੈ। ਲਖੀਮਪੁਰ ਹਿੰਸਾ ਮਾਮਲਾ ਉਸ ਸਮੇਂ ਵਾਪਰਿਆ ਸੀ ਜਦੋਂ ਕਿਸਾਨੀ ਅੰਦੋਲਨ ਦੇ ਚਲਦਿਆਂ ਇਥੇ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ। ਇਸੇ ਦੌਰਾਨ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਆਪਣੀ ਗੱਡੀ ਚੜ੍ਹਾ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਫੈਲੀ ਹਿੰਸਾ ਦੌਰਾਨ ਇਥੇ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਕਿਸਾਨ ਜਥੇਬੰਦੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ ਅਤੇ ਅੱਜਕੱਲ੍ਹ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹੋਏ ਹਨ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਸ ਦੀ ਜ਼ਮਾਨਤ 26 ਸਤੰਬਰ 2023 ਤੱਕ ਵਧਾ ਦਿੱਤੀ ਹੈ