Breaking News
Home / ਪੰਜਾਬ / ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਮੈਨੇਜਮੈਂਟ ਬੋਰਡ ਨੇ ਜਾਰੀ ਕੀਤਾ ਅਲਰਟ

ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਮੈਨੇਜਮੈਂਟ ਬੋਰਡ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਦੌਰਾਨ ਕਿਸੇ ਸਮੇਂ ਵੀ ਡੈਮ ਵਿਚੋਂ ਪਾਣੀ ਛੱਡਿਆ ਜਾ ਸਕਦਾ ਹੈ। ਇਸ ਨੂੰ ਲੈ ਕੇ ਮੈਨੇਜਮੈਂਟ ਬੋਰਡ ਨੇ ਅਲਰਟ ਲੈਟਰ ਜਾਰੀ ਕਰ ਦਿੱਤਾ ਹੈ। ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਭਾਖੜਾ ਮੈਨੇਜਮੈਂਟ ਬੋਰਡ ਵਲੋਂ ਜਾਰੀ ਅੰਕੜਿਆਂ ਵਿਚ ਦੱਸਿਆ ਗਿਆ ਹੈ ਕਿ ਭਾਖੜਾ ਵਿਚ ਇਸ ਸਮੇਂ 1629 ਫੁੱਟ ਪਾਣੀ ਹੈ, ਜੋ ਖਤਰੇ ਦੇ ਨਿਸ਼ਾਨ ਤੋਂ 52 ਫੁੱਟ ਹੇਠਾਂ ਹੈ। ਦੱਸਿਆ ਗਿਆ ਕਿ 19 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਪਰ ਹੁਣ 16 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ਦਾ ਨਿਰਣਾ ਲਿਆ ਗਿਆ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਪੈ ਰਹੇ ਲਗਾਤਾਰ ਮੀਂਹ ਕਰਕੇ ਪੰਜਾਬ ਲਈ ਸੰਕਟ ਦੀ ਸਥਿਤੀ ਬਣੀ ਹੋਈ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਮੀਂਹ ਨਾਲ ਪ੍ਰਭਾਵਿਤ ਹੋਏ ਖੇਤਰਾਂ ਵਿਚ ਬਚਾਅ ਕਾਰਜਾਂ ’ਚ ਜੁਟੀ ਹੋਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਰਕੇ ਅੱਧੇ ਪੰਜਾਬ ਵਿਚ ਪਹਿਲਾਂ ਹੀ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਹੁਣ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ ਹੋ ਗਈ ਹੈ। ਜਿਸ ਨਾਲ ਪੰਜਾਬ ਵਿਚ ਸੰਕਟ ਹੋਰ ਵਧ ਸਕਦਾ ਹੈ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …