8.3 C
Toronto
Wednesday, October 29, 2025
spot_img
Homeਪੰਜਾਬਕੋਟਕਪੂਰਾ ’ਚ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 3 ਮੈਂਬਰਾਂ...

ਕੋਟਕਪੂਰਾ ’ਚ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਗਈ ਜਾਨ
ਕੋਟਕਪੂਰਾ/ਬਿਊਰੋ ਨਿਊਜ਼
ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਦੇਵੀਵਾਲਾ ਰੋਡ ਇਲਾਕੇ ’ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸਦੀ ਗਰਭਵਤੀ ਪਤਨੀ ਅਤੇ ਉਸਦੇ ਤਿੰਨ ਸਾਲਾ ਪੁੱਤਰ ਦੀ ਮੌਤ ਹੋ ਗਈ ਹੈ। ਜਦਕਿ ਇੱਕ ਪੰਦਰਾਂ ਸਾਲਾ ਲੜਕੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਬੁੱਧਵਾਰ ਤੜਕੇ ਜਦੋਂ ਇਹ ਸਾਰਾ ਪਰਿਵਾਰ ਸੌਂ ਰਿਹਾ ਸੀ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਪਈ। ਜਿਸ ਕਾਰਨ ਅੰਦਰ ਸੁੱਤੇ ਪਏ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਕਮਲਜੀਤ ਕੌਰ ਅਤੇ ਉਨ੍ਹਾਂ ਦੇ ਤਿੰਨ ਸਾਲਾ ਪੁੱਤਰ ਗੁਰਕਮਲ ਦੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਇਕ ਮੈਡੀਕਲ ਸਟੋਰ ਵਿਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਘਰ ਦੀ ਛੱਤ ਡਿੱਗਣ ਦੀ ਆਵਾਜ਼ ਆਈ ਤਾਂ ਨੇੜਲੇ ਲੋਕਾਂ ਨੇ ਇਨ੍ਹਾਂ ਵਿਅਕਤੀਆਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜ਼ਿਆਦਾ ਮੀਂਹ ਪੈਣ ਕਾਰਨ ਕਮਰੇ ਦੀ ਛੱਤ ਕਮਜ਼ੋਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

RELATED ARTICLES
POPULAR POSTS