ਅਨੰਤ ਮਹਾਰਾਜ ਨੂੰ ਪੱਛਮੀ ਬੰਗਾਲ ਤੋਂ ਬਣਾਇਆ ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਇਨ੍ਹਾਂ 10 ਸੀਟਾਂ ’ਚ ਪੱਛਮੀ ਬੰਗਾਲ ਦੀਆਂ 6, ਗੁਜਰਾਤ ਦੀਆਂ 3 ਅਤੇ ਗੋਆ ਦੀ 1 ਸੀਟ ਲਈ ਆਉਂਦੀ 24 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ। ਰਾਜ ਸਭਾ ਦੀਆਂ 10 ਸੀਟਾਂ ਲਈ ਹੋਣ ਵਾਲੀ ਚੋਣ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਅਤੇ ਗੁਜਰਾਤ ਲਈ ਆਪਣੇ ਤਿੰਨ ਰਾਜ ਸਭਾ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਤੋਂ ਬਾਬੂ ਦੇਸਾਈ ਅਤੇ ਕੇਸਰੀਦੇਵ ਸਿੰਘ ਜਾਲਾ ਨੂੰ ਰਾਜ ਸਭਾ ਸੀਟ ਲਈ ਉਮੀਦਵਾਰ ਐਲਾਨਿਆ ਹੈ ਜਦਕਿ ਪੱਛਮੀ ਬੰਗਾਲ ਤੋਂ ਅਨੰਤ ਮਹਾਰਾਜ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਗੁਜਰਾਤ ਦੀ ਇਕ ਹੋਰ ਸੀਟ ਦੇ ਲਈ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਨਾਮ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਅਤੇ ਐਸ ਜੈਸ਼ੰਕਰ ਰਾਜ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਚੁੱਕੇ ਹਨ। ਰਾਜ ਸਭਾ ਦੀਆਂ 10 ਸੀਟਾਂ ਲਈ ਆਉਂਦੀ 24 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਦੇਖਦੇ ਕਿਹਾ ਕਿਸ ਪਾਰਟੀ ਦੇ ਕਿੰਨੇ ਉਮੀਦਵਾਰ ਰਾਜ ਸਭਾ ਵਿਚ ਪਹੁੰਚਦੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …