Breaking News
Home / ਪੰਜਾਬ / ਮੀਂਹ ਕਾਰਨ ਪੰਜਾਬ ਦੀ ਵਿਗੜੀ ਸਥਿਤੀ ਦੌਰਾਨ ਆਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਟਵੀਟ

ਮੀਂਹ ਕਾਰਨ ਪੰਜਾਬ ਦੀ ਵਿਗੜੀ ਸਥਿਤੀ ਦੌਰਾਨ ਆਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਟਵੀਟ

ਕਿਹਾ : ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ
ਚੰਡੀਗੜ੍ਹ : ਭਾਰੀ ਮੀਂਹ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਿੱਥੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਇਕ ਟਵੀਟ ਨੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ। ਟਵੀਟ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ ਅਤੇ ਹੜ੍ਹ ਤੋਂ ਜ਼ਿਆਦਾ ਪ੍ਰਭਾਵਿਤ ਇਲਾਕਿਆਂ ’ਚ ਹਰ ਕਿਸਮ ਦੀ ਸਹਾਇਤਾ ਪ੍ਰਦਾਨ ਕਰਨੀ ਸਾਡੀ ਪਹਿਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ’ਚ ਅੱਗੇ ਲਿਖਿਆ ਕਿ ਪਾਣੀ ਨੂੰ ਲੈ ਕੇ ਹੁਣ ਪੰਜਾਬੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਵਗ ਰਹੇ ਹਨ ਅਤੇ ਉਮੀਦ ਹੈ ਕਿ ਪੰਜਾਬ ਵਿਚ ਬੁੱਧਵਾਰ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਨਾਲ ਹੋਏ ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਹੋਈ ਬਾਰਿਸ਼ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ ਸਨ ਅਤੇ ਪੰਜਾਬ ਦੇ ਦਰਿਆਵਾਂ ’ਚ ਵਧਿਆ ਪਾਣੀ ਦਾ ਪੱਧਰ ਦਾ ਕਾਰਨ ਹਿਮਾਚਲ ਪ੍ਰਦੇਸ਼ ’ਚ ਹੋਈ ਭਾਰੀ ਬਾਰਿਸ਼ ਕਰਕੇ ਵਧ ਗਿਆ ਸੀ। ਪ੍ਰੰਤੂ ਹੁਣ ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਹਫ਼ਤੇ ਦੌਰਾਨ ਸੂਬੇ ਅੰਦਰ ਹਲਕੀ ਤੋਂ ਦਰਮਿਆਨੀ ਬਾਰਿਸ਼ ਤਾਂ ਹੋ ਸਕਦੀ ਹੈ ਪ੍ਰੰਤੂ ਭਾਰੀ ਬਾਰਿਸ਼ ਦੇ ਆਸਾਰ ਘੱਟ ਹਨ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …