25.7 C
Toronto
Thursday, August 20, 2026
spot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਐਸਜੀਪੀਸੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਐਸਜੀਪੀਸੀ ਨੇ ਮੰਗੇ ਪਾਸਪੋਰਟ10 ਅਗਸਤ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਪਾਸਪੋਸਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ-ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਵੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

RELATED ARTICLES
POPULAR POSTS