Breaking News
Home / ਪੰਜਾਬ / ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਮਿਲੇਗੀ 10 ਏਕੜ ਜ਼ਮੀਨ!

ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਮਿਲੇਗੀ 10 ਏਕੜ ਜ਼ਮੀਨ!

ਕਾਂਗਰਸ ਅਤੇ ਅਕਾਲੀ ਦਲ ਨੇ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦਿੱਤੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਬੰਧੀ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੇ ਕਰ ਲਿਆ ਹੈ। ਜਾਣਕਾਰੀ ਦੇ ਮੁਤਾਬਕ 10 ਏਕੜ ਜ਼ਮੀਨ ਦੇ ਬਦਲੇ ਹਰਿਆਣਾ ਸਰਕਾਰ ਰਾਜੀਵ ਗਾਂਧੀ ਟੈਕਨਾਲੋਜੀ ਪਾਰਕ ਦੇ ਨਾਲ ਪਈ ਆਪਣੀ 12 ਏਕੜ ਜ਼ਮੀਨ ਚੰਡੀਗੜ੍ਹ ਨੂੰ ਦੇਵੇਗੀ। ਰਿਪੋਰਟ ਮੁਤਾਬਕ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਜ਼ਮੀਨ ਦੇ ਵਟਾਂਦਰੇ ਦਾ ਇਹ ਫੈਸਲਾ ਕੁਝ ਸਮਾਂ ਪਹਿਲਾਂ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਯਾਦ ਰਹੇ ਕਿ ਜੈਪੁਰ ਵਿਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦਿੱਤੀ ਜਾਵੇਗੀ। ਇਸਦੇ ਚੱਲਦਿਆਂ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਚੰਡੀਗੜ੍ਹ ’ਚ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਦੇਣੀ ਪੰਜਾਬ ਦੇ ਜਾਇਜ਼ ਹੱਕਾਂ ’ਤੇ ਸਿੱਧਾ ਹਮਲਾ ਹੈ। ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਦਾ ਵਿਰੋਧ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ’ਤੇ ਆਪਣਾ ਹੱਕ ਜਿਤਾਉਣ ਵਿਚ ਫੇਲ੍ਹ ਸਾਬਤ ਹੋਏ ਹਨ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …