13 C
Toronto
Wednesday, March 11, 2026
spot_img
Homeਪੰਜਾਬਰਾਜਾ ਵੜਿੰਗ ਨੇ ਸਾਧਿਆ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ’ਤੇ ਸਿਆਸੀ...

ਰਾਜਾ ਵੜਿੰਗ ਨੇ ਸਾਧਿਆ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ’ਤੇ ਸਿਆਸੀ ਨਿਸ਼ਾਨਾ

ਕਿਹਾ : ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਪੰਜਾਬ ਕਾਂਗਰਸ ਦਾ ਬੇੜਾ ਕੀਤਾ ਗਰਕ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਧਰਮਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਜਦੋਂ ਵੀ ਕਿਸੇ ਮੰਚ ਤੋਂ ਪਿਛਲੀ ਕਾਂਗਰਸ ਸਰਕਾਰ ਦੀ ਨਾਕਾਮੀ ਦਾ ਜ਼ਿਕਰ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਕਾਂਗਰਸ ਨਹੀਂ ਬਲਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ। ਰਾਜਾ ਵੜਿੰਗ ਨੇ ਕਿਹਾ ਕਿ ਗਲਤੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀਆਂ ਅਤੇ ਉਸਦਾ ਖਮਿਆਜਾ ਅਸੀਂ ਸਾਰੇ ਕਾਂਗਰਸੀ ਭੁਗਤ ਰਹੇ ਹਾਂ। ਉਥੇ ਹੀ ਹੜ੍ਹਾਂ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਪ੍ਰਬੰਧ ਨਾ ਕਰਨ ਨੂੰ ਲੈ ਕੇ ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਵੀ ਘੇਰਿਆ ਅਤੇ ਨਾਲ ਹੀ ਉਨ੍ਹਾਂ ਸੰਸਦ ਮੈਂਬਰ ਪ੍ਰਨੀਤ ਕੌਰ ’ਤੇ ਵੀ ਟਿੱਪਣੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹ ਤੋਂ ਬਾਅਦ ਪ੍ਰਨੀਤ ਕੌਰ ਪਟਿਆਲਾ ਨਦੀ ਨੂੰ ਨੱਥ ਚੂੜ੍ਹਾ ਭੇਂਟ ਕਰਕੇ ਦਿਖਾਵਾ ਕਰ ਰਹੇ ਹਨ। ਜੇਕਰ ਉਨ੍ਹਾਂ ਨੂੰ ਪਟਿਆਲਾ ਵਾਸੀਆਂ ਦੀ ਇੰਨੀ ਹੀ ਫਿਕਰ ਸੀ ਤਾਂ ਉਹ ਇਸ ਤਰ੍ਹਾਂ ਦਾ ਉਪਾਅ ਪਹਿਲਾਂ ਵੀ ਕਰ ਸਕਦੇ ਸਨ। ਇਸੇ ਤਰ੍ਹਾਂ ਦਾ ਡਰਾਮਾ ਭਗਵੰਤ ਮਾਨ ਸਰਕਾਰ ਕਰ ਰਹੀ। ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਡਿਜਾਸਟਰ ਮੈਨੇਜਮੈਂਟ ਲਈ ਕਰੋੜਾਂ ਰੁਪਏ ਜਾਰੀ ਕਰਨ ਦਾ ਕੋਈ ਫਾਇਦਾ ਨਹੀਂ ਜਦਕਿ ਸੂਬਾ ਸਰਕਾਰ ਨੂੰ ਨਹਿਰਾਂ, ਨਦੀਆਂ ਅਤੇ ਨਾਲਿਆਂ ਦੀ ਹੜ੍ਹਾਂ ਤੋਂ ਪਹਿਲਾਂ ਹੀ ਸਫਾਈ ਕਰਵਾਉਣੀ ਚਾਹੀਦੀ ਸੀ।

RELATED ARTICLES
POPULAR POSTS