Breaking News
Home / ਪੰਜਾਬ / ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ-3 ਦੀ ਦੇਖਣਗੇ ਲਾਂਚਿੰਗ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ-3 ਦੀ ਦੇਖਣਗੇ ਲਾਂਚਿੰਗ

40 ਵਿਦਿਆਰਥੀ ਸ੍ਰੀ ਹਰੀਕੋਟਾ ਲਈ ਹੋਏ ਰਵਾਨਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮਿਸ਼ਨ ਚੰਦਰਯਾਨ-3 ਦਾ ਕਾਊਂਟਡਾਊਨ ਅੱਜ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਸ ਦੀ ਲਾਂਚਿੰਗ 14 ਜੁਲਾਈ ਭਲਕੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜ ਕੇ 35 ਮਿੰਟ ’ਤੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਕੀਤੀ ਜਾਵੇਗੀ। ਚੰਦਰਯਾਨ-3 ਦੀ ਲਾਂਚਿੰਗ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਇਕ ਨਵੀਂ ਪਹਿਲ ਕਦਮੀ ਕਰਦਿਆਂ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ 40 ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਸ੍ਰੀਹਰੀਕੋਟ ਲਈ ਰਵਾਨਾ ਕੀਤਾ, ਜਿੱਥੇ ਇਹ ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇਖਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰਵਾਨਾ ਹੋਏ ਵਿਦਿਆਰਥੀ 3 ਦਿਨ ਸ੍ਰੀਹਰੀਕੋਟਾ ’ਚ ਰੁਕਣਗੇ ਅਤੇ ਉਹ ਸ੍ਰੀਹਰੀਕੋਟਾ ’ਚ ਹੋਣ ਵਾਲੀ ਰਿਸਰਚ ਬਾਰੇ ਜਾਣਕਾਰੀ ਹਾਸਲ ਕਰਨਗੇ। ਇਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਨਵਾਂ ਤਜ਼ਰਬਾ ਹੋਵੇਗਾ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ 117 ਸਕੂਲ ਆਫ਼ ਐਮਨੈਂਸੀ ਖੋਲ੍ਹੇ ਗਏ ਹਨ ਜਿਨ੍ਹਾਂ ’ਚ ਅਤਿ ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ।

 

Check Also

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ …