11.2 C
Toronto
Saturday, October 18, 2025
spot_img
Homeਭਾਰਤਪਟਨਾ ’ਚ ਪੁਲਿਸ ਲਾਠੀਚਾਰਜ ਦੌਰਾਨ ਭਾਜਪਾ ਆਗੂ ਦੀ ਹੋਈ ਮੌਤ

ਪਟਨਾ ’ਚ ਪੁਲਿਸ ਲਾਠੀਚਾਰਜ ਦੌਰਾਨ ਭਾਜਪਾ ਆਗੂ ਦੀ ਹੋਈ ਮੌਤ

ਨੀਤਿਸ਼ ਸਰਕਾਰ ਖਿਲਾਫ਼ ਭਾਜਪਾ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ
ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸਦਨ ਤੋਂ ਲੈ ਕੇ ਸੜਕ ਤੱਕ ਨੀਤਿਸ਼ ਕੁਮਾਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂਆਂ ਵੱਲੋਂ ਅੱਜ ਪਹਿਲਾਂ ਸਦਨ ’ਚ ਹੰਗਾਮਾ ਕੀਤਾ ਗਿਆ ਅਤੇ ਬਾਅਦ ਉਹ ਸਦਨ ’ਚੋਂ ਵਾਕਆਊਟ ਕਰ ਗਏ। ਇਸ ਤੋਂ ਬਾਅਦ ਉਹ ਗਾਂਧੀ ਮੂਰਤੀ ਕੋਲ ਇਕੱਠੇ ਹੋਏ ਅਤੇ ਸਰਕਾਰ ਖਿਲਾਫ਼ ਰੋਸ ਮਾਰਚ ਸ਼ੁਰੂ ਕਰ ਦਿੱਤਾ। ਪੁਲਿਸ ਨੇ ਇਸ ਰੋਸ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਰੋਸ ਮਾਰਚ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਦਰਮਿਆਨ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰ ਦਿੱਤਾ ਅਤੇ ਇਸ ਲਾਠੀਚਾਰਜ ਦੌਰਾਨ ਜਹਾਨਾਬਾਦ ਤੋਂ ਭਾਜਪਾ ਆਗੂ ਵਿਜੇ ਸਿੰਘ ਦੀ ਮੌਤ ਹੋ ਗਈ ਜਦਕਿ ਕਈ ਗੰਭੀਰ ਰੂਪ ਵਿਚ ਜ਼ਖਮੀ ਗਏ। ਲਾਠੀਚਾਰਜ ਦੌਰਾਨ ਜ਼ਖਮੀ ਹੋਏ ਵਿਜੇ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਮਿ੍ਰਤਕ ਐਲਾਨ ਦਿੱਤਾ। ਇਸ ਘਟਨਾ ਸਬੰਧੀ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਵਿਜੇ ਸਿਨਹਾ ਧਰਨੇ ’ਤੇ ਬੈਠ ਗਏ ਅਤੇ ਉਨ੍ਹਾਂ ਮੁੱਖ ਮੰਤਰੀ ਨੀਤਿਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਧਰ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਵਰਕਰਾਂ ’ਤੇ ਪਟਨਾ ’ਚ ਹੋਇਆ ਲਾਠੀਚਾਰਜ ਨੀਤਿਸ਼ ਸਰਕਾਰ ਦੀ ਅਸਫ਼ਲਾ ਦੀ ਬੁਖਲਾਹਟ ਦਾ ਨਤੀਜਾ ਹੈ ਅਤੇ ਸੂਬਾ ਸਰਕਾਰ ਭਿ੍ਰਸ਼ਟਾਚਾਰ ਦੇ ਕਿਲੇ ਨੂੰ ਬਚਾਉਣ ਲਈ ਲੋਕਤੰਤਰ ’ਤੇ ਹਮਲਾ ਕਰ ਰਹੀ ਹੈ।

RELATED ARTICLES
POPULAR POSTS