ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਚਲਾਇਆ ਜਾ ਸਕਦੈ ਕੇਸ : ਦਿੱਲੀ ਪੁਲਿਸ
ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਣ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪਾਂ ਸਬੰਧੀ ਅਦਾਲਤ ਵਿਚ ਦਾਖਲ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਕੁਝ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦਿੱਲੀ ਪੁਲਿਸ ਨੇ ਆਪਣੀ ਚਾਰਜ਼ਸੀਟ ਵਿਚ ਕਿਹਾ ਹੈ ਕਿ 6 ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੀ ਹੁਣ ਤੱਕ ਦੀ ਜਾਂਚ ਦੇ ਅਧਾਰ ‘ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ‘ਤੇ ਕੇਸ ਚਲਾਇਆ ਜਾ ਸਕਦਾ ਹੈ। ਜਿਨਸੀ ਸ਼ੋਸ਼ਣ, ਛੇੜਛਾੜ ਅਤੇ ਪਿੱਛਾ ਕਰਨ ਵਰਗੇ ਅਪਰਾਧਾਂ ਦੇ ਲਈ ਬ੍ਰਿਜ਼ ਭੂਸ਼ਣ ਖਿਲਾਫ ਕੇਸ ਚੱਲਣਾ ਚਾਹੀਦਾ ਹੈ। ਧਿਆਨ ਰਹੇ ਕਿ ਪਿਛਲੇ ਸਮੇਂ ਦੌਰਾਨ ਪਹਿਲਵਾਨਾਂ ਨੇ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਵੀ ਲਗਾਇਆ ਸੀ। ਪਹਿਲਵਾਨਾਂ ਦੇ ਇਸ ਧਰਨੇ ਨੂੰ ਕਾਂਗਰਸ ਸਣੇ ਕਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਮਰਥਨ ਦਿੱਤਾ ਸੀ ਅਤੇ ਬ੍ਰਿਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।