9.8 C
Toronto
Thursday, October 23, 2025
spot_img
Homeਪੰਜਾਬਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ

ਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ

new-jathedar-copy-copyਮੁਤਵਾਜ਼ੀ ਜਥੇਦਾਰਾਂ ਨੇ ਬਾਦਲ ਪਰਿਵਾਰ ਨੂੰ ਮੁੜ ਦਿੱਤੀ ਚੁਣੌਤੀ
ਬਠਿੰਡਾ : ਪੰਥਕ ਧਿਰਾਂ ਅਤੇ ਮੁਤਵਾਜ਼ੀ ਜਥੇਦਾਰਾਂ ਨੇ ਦਮਦਮਾ ਸਾਹਿਬ ਵਿਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦ ਲਿਆ ਹੈ। ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਥਕ ਧਿਰਾਂ ਨੇ ਹਾਕਮ ਗੱਠਜੋੜ ਲਈ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਪੰਥਕ ਧਿਰਾਂ ਨਾਲ ਲੰਮੀ ਵਿਚਾਰ ਚਰਚਾ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਮੁਤਵਾਜ਼ੀ ਜਥੇਦਾਰਾਂ ਦੇ ਫ਼ੈਸਲੇ ਨੇ ਹਾਕਮ ਗੱਠਜੋੜ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪੰਥਕ ਆਗੂਆਂ ਨੇ 8 ਦਸੰਬਰ ਦੀ ਚੋਣ ਇਸ ਕਰ ਕੇ ਕੀਤੀ ਹੈ ਕਿਉਂਕਿ ਪੰਜਾਬ ਪੁਲਿਸ ਹਾਕਮ ਗੱਠਜੋੜ ਦੀ ਰੈਲੀ ਵਿੱਚ ਉਲਝਿਆ ਹੋਵੇਗਾ। ਜ਼ਿਕਰਯੋਗ ਹੈ ਕਿ ਮੁਤਵਾਜ਼ੀ ਜਥੇਦਾਰਾਂ ਨੇ ਪਹਿਲਾਂ 10 ਨਵੰਬਰ ਨੂੰ ਦਮਦਮਾ ਸਾਹਿਬ ਵਿਚ ਸਰਬੱਤ ਖ਼ਾਲਸਾ ਸੱਦਿਆ ਸੀ ਜਿਸ ਨੂੰ ਪੁਲਿਸ ਨੇ ਸਫ਼ਲ ਨਹੀਂ ਹੋਣ ਦਿੱਤਾ ਸੀ। ਮੁਤਵਾਜ਼ੀ ਜਥੇਦਾਰਾਂ ਨੇ ਆਖਿਆ ਕਿ ਬਾਦਲਾਂ ਵੱਲੋਂ ਝੂਠੀ ਇਲਜ਼ਾਮਬਾਜ਼ੀ ਕੀਤੀ ਜਾਂਦੀ ਹੈ ਕਿ ਸਰਬੱਤ ਖ਼ਾਲਸਾ ਆਈਐਸਆਈ ਦੀ ਮਦਦ ਨਾਲ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਈਐਸਆਈ ਨਾਲ ਸਬੰਧਾਂ ਦੇ ਸਬੂਤ ਸਿੱਖ ਕੌਮ ਅੱਗੇ ਪੇਸ਼ ਕਰਨ, ਨਹੀਂ ਤਾਂ ਫਿਰ ਸਮੁੱਚੀ ਕੌਮ ਤੋਂ ਉਹ ਮੁਆਫ਼ੀ ਮੰਗਣ। ਸਰਬੱਤ ਖ਼ਾਲਸਾ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਰਬੱਤ ਖ਼ਾਲਸਾ ਪੁਰਅਮਨ ਤਰੀਕੇ ਨਾਲ ਹੋਵੇਗਾ ਜਿਸ ਨੂੰ ਸਾਬੋਤਾਜ ਕਰਨ ਵਾਸਤੇ ਸਰਕਾਰ ਕੋਈ ਵੀ ਪੱਤਾ ਖੇਡ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਵੱਲੋਂ ਪੰਜਾਬ ਦੇ ਹਰ ਭਾਈਚਾਰੇ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ।

RELATED ARTICLES
POPULAR POSTS