ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਸਿੰਘ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ ਵਿਚ ਸਥਿਤ ਉਨ੍ਹਾਂ ਦੇ ਦਫਤਰ ਵਿਚ ਮਿਲੇ ਤੇ ਉਨ੍ਹਾਂ ਨੂੰ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਸਪੀਕਰ ਨੂੰ ਜੁਬਾਨੀ ਤੌਰ ‘ਤੇ ਦੱਸ ਦਿੱਤਾ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ ‘ਤੇ ਆਪਣਾ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਸਪੀਕਰ ਨੂੰ ਦੱਸਿਆ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਕਾਰਨ ਪੰਜਾਬ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਲੋਕ ਸਭਾ ਦੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਵੱਲੋਂ ਪਾਣੀਆਂ ਦੇ ਸਮਝੌਤੇ ਰੱਦ ਕਰਨ ਦੇ ਕਾਨੂੰਨ ਨੂੰ ਸੰਵਿਧਾਨਕ ਤੌਰ ‘ਤੇ ਗਲਤ ਦੱਸਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ਦੀ ਉਸਾਰੀ ਕਰਨ ਲਈ ਕਿਹਾ ਹੈ। ਇਸ ਵਿਰੁੱਧ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …