ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸੰਘੀ ਜਾਂਚ ਏਜੰਸੀ (ਐੱਫਆਈਏ) ਵੱਲੋਂ ਦਾਇਰ 16 ਅਰਬ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਸੁਲੇਮਾਨ ਸ਼ਾਹਬਾਜ਼ ਅਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸੁਲੇਮਾਨ ਤੇ ਹੋਰ ਮੁਲਜ਼ਮਾਂ ਵੱਲੋਂ ਇਸ ਕੇਸ ਵਿੱਚ ਬਰੀ ਕਰਨ ਦੀ ਮੰਗ ਕਰਦੀ ਪਟੀਸ਼ਨ ‘ਤੇ ਇਹ ਆਦੇਸ਼ ਜਾਰੀ ਕੀਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਦਾ ਪੁੱਤਰ ਆਪਣੇ ਵਕੀਲ ਨਾਲ ਅਦਾਲਤ ਵਿੱਚ ਮੌਜੂਦ ਸੀ। ਫੈਸਲੇ ਮੁਤਾਬਕ ਉਨ੍ਹਾਂ ਖਿਲਾਫ ‘ਬਿਨਾਂ ਕਿਸੇ ਸਬੂਤ’ ਦੇ ਆਰੋਪ ਲਗਾਏ ਗਏ ਸਨ।
Check Also
ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ
20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ …