8 C
Toronto
Friday, September 25, 2026
spot_img
Homeਪੰਜਾਬਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਭਾਈ ਬਲਜੀਤ ਸਿੰਘ ਦਾਦੂਵਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਕੀਤੀ ਮੁਲਾਕਾਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਕੀਤੀ ਮੁਲਾਕਾਤਚੰਡੀਗੜ੍ਹ : ਲੰਘੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਉਨ੍ਹਾਂ ਦੇ ਹਰਿਆਣਾ ਵਿਚਲੇ ਹੈੱਡ ਕੁਆਟਰ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਪਿੰਡ ਦਾਦੂ ਸਿਰਸਾ ਵਿਖੇ ਪੁੱਜੇ। ਡੇਰਾ ਬਿਆਸ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਤਕਰੀਬਨ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ਦੇ ਵੇਰਵਿਆਂ ਦਾ ਤਾਂ ਪਤਾ ਨਹੀਂ ਲੱਗ ਸਕਿਆ, ਪਰ ਵਿਧਾਨ ਸਭਾ 2017 ਚੋਣਾਂ ਮੌਕੇ ਇਸ ਮਿਲਣੀ ਨੇ ਸਿਆਸੀ ਹਲਕਿਆਂ ਵਿੱਚ ਜ਼ਬਰਦਸਤ ਹਲਚਲ ਛੇੜ ਦਿੱਤੀ ਹੈ। ਦਾਦੂਵਾਲ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਹਨ। ਉਹ ਹੁਣ ਵੀ ਸਰਬੱਤ ਖਾਲਸਾ ਬੁਲਾਉਣ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ।

RELATED ARTICLES
POPULAR POSTS