17.1 C
Toronto
Wednesday, August 26, 2026
spot_img
Homeਪੰਜਾਬਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਪੱਤਰ ਲਿਖਿਆ

ਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਪੱਤਰ ਲਿਖਿਆ

ਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਪੱਤਰ ਲਿਖਿਆ‘ਆਪ’ ਦੇ ਦਫਤਰ ਲਈ ਚੰਡੀਗੜ੍ਹ ਵਿਚ ਮੰਗੀ ਢੁੱਕਵੀਂ ਥਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਰਾਜਧਾਨੀ ‘ਚ ਪਾਰਟੀ ਦੀ ਸੂਬਾ ਇਕਾਈ ਦਾ ਦਫ਼ਤਰ ਸਥਾਪਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਪੰਜਾਬ ਇਕਾਈ ਨੂੰ ਦਫ਼ਤਰ ਲਈ ਢੁੱਕਵੀਂ ਥਾਂ ਅਲਾਟ ਕਰਨ ਸਬੰਧੀ ਮੁੜ ਪੱਤਰ ਲਿਖਿਆ ਹੈ।
ਮਾਨ ਨੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਪੱਤਰ ਰਾਹੀਂ ਕਿਹਾ ਕਿ ‘ਆਪ’ ਇਕ ਰਜਿਸਟਰਡ ਸਿਆਸੀ ਪਾਰਟੀ ਹੈ, ਜੋ ਕਿ ਇਸ ਸਾਲ ਅਪਰੈਲ ਵਿੱਚ ਕੌਮੀ ਪਾਰਟੀ ਬਣ ਗਈ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਪਾਰਟੀ ਦੀ ਸਰਕਾਰ ਹੈ, ਜਿਸ ਨੇ 117 ਵਿੱਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਤ ਹਨ। ਚੰਡੀਗੜ੍ਹ ਵਿੱਚ ਵੀ ‘ਆਪ’ ਦੇ 35 ਵਿੱਚੋਂ 14 ਕੌਂਸਲਰ ਹਨ ਪਰ ਕਈ ਵਾਰ ਮੀਟਿੰਗਾਂ ‘ਚ ਗੱਲਬਾਤ ਅਤੇ ਪੱਤਰ ਲਿਖਣ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਪੰਜਾਬ ਨੂੰ ਕੋਈ ਜਵਾਬ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਪੱਖਪਾਤ ਤੇ ਗਲਤ ਮਨਸੂਬਿਆਂ ਦੇ ਚਲਦਿਆਂ ‘ਆਪ’ ਨੂੰ ਜ਼ਮੀਨ ਅਲਾਟ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜੋ ਕਿ ਖੇਤਰੀ ਪਾਰਟੀ ਹੈ, ਉਸ ਕੋਲ ਸੈਕਟਰ-28 ‘ਚ 3 ਏਕੜ ਜ਼ਮੀਨ ਹੈ।
ਕਾਂਗਰਸ ਨੂੰ ਸੈਕਟਰ 15 ‘ਚ ਇਕ ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਕੋਲ ਸੈਕਟਰ-33 ਅਤੇ 37 ਵਿੱਚ ਦੋ ਪਲਾਟ ਹਨ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਪੰਜਾਬ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਉਨ੍ਹਾਂ ਨੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਚੰਡੀਗੜ੍ਹ ਵਿੱਚ ‘ਆਪ’ ਦਫ਼ਤਰ ਦੀ ਢੁਕਵੀਂ ਥਾਂ ਜਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ।

RELATED ARTICLES
POPULAR POSTS