ਕਿਹਾ : ਪੰਜਾਬ ‘ਚ ਆਪਣੇ ਦਮ ‘ਤੇ ਲੜਾਂਗੇ ਚੋਣਾਂ
ਚੰਡੀਗੜ੍ਹ/ਬਿਉਰੋ ਨਿਊਜ਼ : ਭਾਜਪਾ ਦੀ ਪੰਜਾਬ ਇਕਾਈ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਜਾਖੜ ਨੇ ਅਹੁਦਾ ਸੰਭਾਲਿਆ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ।
ੲਸ ਸਮਾਗਮ ‘ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ। ਹਾਲਾਂਕਿ ਬੀਤੇ ਦਿਨੀਂ ਅਸ਼ਵਨੀ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਸੀ ਇਹ ਫ਼ੈਸਲਾ ਸਵਾਗਤਯੋਗ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਆਗੂ ਹਨ। ਧਿਆਨ ਰਹੇ ਕਿ ਸੁਨੀਲ ਜਾਖੜ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ ਅਤੇ ਹੁਣ ਭਾਜਪਾ ਹਾਈਕਮਾਨ ਨੇ ਜਾਖੜ ਨੂੰ ਪੰਜਾਬ ਭਾਜਪਾ ਦੀ ਪ੍ਰਧਾਨਗੀ ਦੇ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਨੂੰ ਕਿੰਨਾ ਕੁ ਫਾਇਦਾ ਹੁੰਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …