-5.1 C
Toronto
Wednesday, December 31, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਸਨਅਤੀ ਵਿਕਾਸ ਬਾਰੇ ਉਦਯੋਗਪਤੀਆਂ ਤੋਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਨਅਤੀ ਵਿਕਾਸ ਬਾਰੇ ਉਦਯੋਗਪਤੀਆਂ ਤੋਂ ਸੁਝਾਅ ਮੰਗੇ

ਕਿਹਾ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦਾ ਫ਼ੈਸਲਾ ਕੀਤਾ ਹੈ।
ਇਸ ਤਹਿਤ ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਆਪਣੀ ਫੀਡਬੈੱਕ ਦੇਣ ਲਈ ਕਿਹਾ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਸੂਬੇ ਦੇ ਸਨਅਤਕਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੋਰ ਅੱਗੇ ਲਿਜਾਣ ਸਬੰਧੀ ਆਪਣਾ ਸੁਝਾਅ ਸਾਂਝਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਦੇ ਸੁਝਾਅ ਲੈ ਕੇ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਸਨਅਤ ਦੇ ਖੇਤਰ ਵਿੱਚ ਸਨਅਤਕਾਰਾਂ ਦੇ ਸੁਝਾਅ ਲਏ ਜਾਣਗੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ‘ਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

 

 

RELATED ARTICLES
POPULAR POSTS