Breaking News
Home / ਪੰਜਾਬ / ਪੰਜਾਬ ਦੇ ਸਕੂਲ ਹੁਣ 17 ਜੁਲਾਈ ਨੂੰ ਖੁੱਲ੍ਹਣਗੇ

ਪੰਜਾਬ ਦੇ ਸਕੂਲ ਹੁਣ 17 ਜੁਲਾਈ ਨੂੰ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ ਅਤੇ 17 ਜੁਲਾਈ ਦਿਨ ਸੋਮਵਾਰ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ ਪਏ ਭਾਰੀ ਮੀਂਹ ਕਰਕੇ ਬਹੁਤੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਸੀ ਅਤੇ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ।

 

Check Also

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ …