ਮੋਗਾ/ਬਿਊਰੋ ਨਿਊਜ਼
ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਰਿਜ਼ਰਵ ਤੋਂ ਅਕਾਲੀ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ‘ਤੇ ਉਨ੍ਹਾਂ ਨੂੰ ਅਣਦੇਖਿਆਂ ਕਰਨ ਦੇ ਦੋਸ਼ ਲਗਾਏ ਹਨ। ਜ਼ਿਕਰਯੋਗ ਹੈ ਕਿ ਨਿਹਾਲ ਸਿੰਘ ਵਾਲਾ ਦੀ ਮੌਜੂਦਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਟਿਕਟ ਕੱਟ ਕੇ ਜਗਰਾਓਂ ਦੇ ਵਿਧਾਇਕ ਐੱਸ. ਆਰ. ਕਲੇਰ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਵਿਧਾਇਕਾ ਨੇ ਅਕਾਲੀ ਦਲ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਜਥੇਦਾਰ ਤੋਤਾ ਸਿੰਘ ‘ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਮੇਰੀ ਟਿਕਟ ਕਟਵਾਈ ਹੈ। ਬੀਬੀ ਭਾਗੀਕੇ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਮਰਥਕਾਂ ਦਾ ਇਕੱਠ ਬੁਲਾ ਕੇ ਅਗਲੀ ਰਣਨੀਤੀ ਦਾ ਖੁਲਾਸਾ ਕਰਨਗੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …