Breaking News
Home / ਪੰਜਾਬ / ਸਰਦੂਲਗੜ੍ਹ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ’ਚ ਦਿੱਤੀ

ਸਰਦੂਲਗੜ੍ਹ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ’ਚ ਦਿੱਤੀ

ਵਿਧਾਇਕ ਨੇ ਹੋਰਨਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਲਈ ਕਿਹਾ
ਮਾਨਸਾ/ਬਿਊਰੋ ਨਿਊਜ਼
ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਸਰਕਾਰ ਜੁਟੀ ਹੋਈ ਹੈ। ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਆਗੂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਿਹਾ ਹੈ। ਪੰਜਾਬ ਵਿਚ ਹੜ੍ਹਾਂ ਕਾਰਨ ਬਣੀ ਚਿੰਤਾਜਨਕ ਸਥਿਤੀ ਤੋਂ ਹਰ ਕੋਈ ਫਿਕਰਮੰਦ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਅਤੇ ਕਈ ਵਿਅਕਤੀ ਬੇਘਰ ਵੀ ਹੋ ਗਏ ਹਨ। ਇਨ੍ਹਾਂ ਪੀੜਤ ਵਿਅਕਤੀਆਂ ਦੀ ਮੱਦਦ ਕਰਨ ਲਈ ਸਮਾਜਸੇਵੀ ਜਥੇਬੰਦੀਆਂ ਵੀ ਰਾਹਤ ਸਮੱਗਰੀ ਪਹੁੰਚਾ ਰਹੀਆਂ ਹਨ। ਅਜਿਹੇ ਵਿਚ ਹੀ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਕਰਕੇ ਵੱਡਾ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਕਈ ਕਿਸਾਨ, ਮਜ਼ਦੂਰ ਅਤੇ ਹੋਰ ਕਈ ਵਿਅਕਤੀ ਬੇਘਰ ਹੋ ਚੁੱਕੋੇ ਹਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਹਿਲ ਕਰਦੇ ਹੋਏ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਿੱਤੀ ਹੈ। ਉਨ੍ਹਾਂ ਨਾਲ ਹੀ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਹੜ੍ਹ ਪੀੜਤ ਵਿਅਕਤੀਆਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ।

 

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …