Breaking News
Home / ਪੰਜਾਬ / ਪੰਜਾਬ ਵਿਚ ਕੇਂਦਰ ਸਰਕਾਰ ਦੇ ਫੰਡ ’ਤੇ ਸਿਆਸਤ

ਪੰਜਾਬ ਵਿਚ ਕੇਂਦਰ ਸਰਕਾਰ ਦੇ ਫੰਡ ’ਤੇ ਸਿਆਸਤ

ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗਿਆ ਹਿਸਾਬ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਪੰਜਾਬ ਨੂੰ 218.40 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ ਹੈ। ਪਰ ਹੁਣ ਇਸ ’ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਵਲੋਂ ਖਰਚ ਕੀਤੇ ਗਏ ਪੈਸਿਆਂ ਦਾ ਹਿਸਾਬ ਮੰਗ ਲਿਆ ਹੈ। ਇਸ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਭੜਕ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਵਲੋਂ ਇਸ ਰਾਹਤ ਪੈਕੇਜ ਦੀ ਕਿਸ਼ਤ 10 ਜੁਲਾਈ ਨੂੰ ਜਾਰੀ ਕੀਤੀ ਗਈ ਹੈ ਅਤੇ ਜਾਖੜ 12 ਜੁਲਾਈ ਤੱਕ ਦਾ ਹਿਸਾਬ ਮੰਗ ਰਹੇ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਮੈਂ ਬਾਅਦ ਵਿਚ ਦਿਆਂਗਾ। ਧਿਆਨ ਰਹੇ ਕਿ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਵਿਚ ਹੜ੍ਹ ਪੀੜਤ ਸੂਬਿਆਂ ਦੇ ਲਈ 7532 ਕਰੋੜ ਰੁਪਏ ਦਿੱਤੇ ਗਏ ਹਨ। ਜਿਨ੍ਹਾਂ ਵਿਚੋਂ ਪੰਜਾਬ ਨੂੰ 218.40 ਕਰੋੜ ਰੁਪਏ ਦਿੱਤੇ ਗਏ, ਜੋ ਦੋ ਕਿਸ਼ਤਾਂ ਵਿਚ ਦਿੱਤੇ ਜਾਣੇ ਹਨ। ਪਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਤੋਂ ਇਸਦਾ ਹਿਸਾਬ ਮੰਗਦੇ ਹੋਏ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਨੂੰ ਪੈਸਾ ਦਿੱਤਾ ਸੀ, ਪਰ ਉਸਦਾ ਸਹੀ ਪ੍ਰਯੋਗ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਨਹਿਰਾਂ ਦੀ ਸਫਾਈ ਅਤੇ ਮੁਰੰਮਤ ਸਹੀ ਤਰੀਕੇ ਨਾਲ ਕਰਵਾਈ ਹੁੰਦੀ ਤਾਂ ਇਹ ਹਾਲਾਤ ਨਾ ਹੁੰਦੇ। ਜ਼ਿਕਰਯੋਗ ਹੈ ਕਿ ਭਾਰੀ ਮੀਂਹ ਪੈਣ ਕਰਕੇ ਪੰਜਾਬ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਪੰਜਾਬ ਦੇ ਕਈ ਪਿੰਡਾਂ ਵਿਚ ਅਜੇ ਵੀ ਪਾਣੀ ਭਰਿਆ ਹੋਇਆ ਹੈ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …