ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ
ਅੰਮਿ੍ਰਤਸਰ /ਬਿਊਰੋ ਨਿਊਜ਼
ਅੱਜ ਸੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮਿ੍ਰਤਸਰ ਵਿਚ ਹੋਈ ਹੈ। ਇਸ ਮੀਟਿੰਗ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਯੂ-ਟਿਊਬ ’ਤੇ ਆਪਣਾ ਚੈਨਲ ਸ਼ੁਰੂ ਕਰੇਗੀ। ਧਾਮੀ ਹੋਰਾਂ ਨੇ ਦੱਸਿਆ ਕਿ ਗੁਰਬਾਣੀ ਲਈ ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਰੱਖਿਆ ਜਾਵੇਗਾ। ਇਹ ਚੈਨਲ 24 ਜੁਲਾਈ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜਨੀਤਕ ਰੋਟੀਆਂ ਸੇਕਣ ਲਈ ਗੁਰਦੁਆਰਾ ਐਕਟ ਵਿਚ ਬਦਲਾਅ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਬਦਲਾਅ ਇਕ ਸਾਜਿਸ਼ ਤਹਿਤ ਕੀਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …