17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦਿਆਂ ਸੂਬੇ ਵਿਚਲੇ ਤੇ ਚੰਡੀਗੜ੍ਹ ਸਥਿਤ ਆਪਣੇ ਦਫਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੇ ਸਾਰੇ ਸਰਕਾਰੀ ਦਫਤਰ ਖੁੱਲ੍ਹਿਆ ਕਰਨਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਇਸ ਪੱਤਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤਾ ਗਿਆ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸਰਕਾਰ ਨੇ ਇਸ ਤੋਂ ਪਹਿਲਾਂ 1 ਮਈ ਤੋਂ 15 ਜੁਲਾਈ ਤੱਕ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰੇ ਢਾਈ ਵਜੇ ਤੱਕ ਕਰ ਦਿੱਤਾ ਸੀ। ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਬਿਜਲੀ ਬਚਾਉਣ ਲਈ ਕੀਤੀ ਗਈ ਸੀ। ਸੋ ਹੁਣ ਫਿਰ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਗਿਆ ਹੈ।
Check Also
ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …