11.2 C
Toronto
Saturday, October 18, 2025
spot_img
Homeਦੁਨੀਆਹੁਸ਼ਿਆਰਪੁਰ ਦੇ ਹਰਪ੍ਰੀਤ ਸਿੰਘ ਨੇ ਅਮਰੀਕਾ ’ਚ ਕਰਵਾਈ ਪੰਜਾਬੀਆਂ ਦੀ ਬੱਲੇ-ਬੱਲੇ

ਹੁਸ਼ਿਆਰਪੁਰ ਦੇ ਹਰਪ੍ਰੀਤ ਸਿੰਘ ਨੇ ਅਮਰੀਕਾ ’ਚ ਕਰਵਾਈ ਪੰਜਾਬੀਆਂ ਦੀ ਬੱਲੇ-ਬੱਲੇ

ਅਮਰੀਕਨ ਨੇਵੀ ’ਚ ਕਮਿਸ਼ਨਡ ਅਫ਼ਸਰ ਬਣ ਚਮਕਾਇਆ ਪੰਜਾਬ ਦਾ ਨਾਂ
ਟਾਂੜਾ ਉੜਮੁੜ/ਬਿਊਰੋ ਨਿਊਜ਼ : ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਖੁੱਡਾ ਨਾਲ ਸਬੰਧਤ ਨੌਜਵਾਨ ਹਰਪ੍ਰੀਤ ਸਿੰਘ ਨੇ ਅਮਰੀਕਾ ’ਚ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ। ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਵਰਿੰਦਰ ਸਿੰਘ ਅਤੇ ਸੇਵਾ ਮੁਕਤ ਟੀਚਰ ਮਾਤਾ ਜਗਦੀਸ਼ ਕੌਰ ਦੇ ਹੋਣ ਸਪੁੱਤਰ ਹਰਪ੍ਰੀਤ ਦੀ ਕਾਮਯਾਬੀ ’ਤੇ ਪੂਰਾ ਪਰਿਵਾਰ ਅਤੇ ਪਿੰਡ ਮਾਣ ਮਹਿਸੂਸ ਕਰ ਰਿਹਾ ਹੈ। ਅਮਰੀਕਾ ਤੋਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਚਾਰ ਵਰ੍ਹੇ ਪਹਿਲਾਂ ਉਹ ਅਮਰੀਕਨ ਨੇਵੀ ਵਿਚ ਭਰਤੀ ਹੋਇਆ ਸੀ ਅਤੇ ਉਸ ਦਾ ਸੁਫਨਾ ਉਸ ਵੇਲੇ ਪੂਰਾ ਹੋ ਗਿਆ ਜਦੋਂ ਉਹ ਸਖਤ ਮਿਹਨਤ ਕਰਦੇ ਹੋਏ ਅੱਗੇ ਵਧਿਆ ਅਤੇ ਅਮਰੀਕਨ ਨੇਵੀ ਵਿਚ ਕਮਿਸ਼ਨਡ ਅਫ਼ਸਰ ਬਣ ਗਿਆ। ਹਰਪ੍ਰੀਤ ਦੀ ਕਾਮਯਾਬੀ ਤੋਂ ਬਾਅਦ ਉਸ ਦੇ ਪਿਤਾ ਨੇ ਦੱਸਿਆ ਕਿ ਹਰਪ੍ਰੀਤ ਨੇ ਸੇਂਟ ਪੌਲ ਕਾਨਵੈਂਟ ਸਕੂਲ ਦਸੂਹਾ ਅਤੇ ਫਿਰ ਜੀਜੀਡੀਐਸਡੀ ਕਾਲਜ ਹਰਿਆਣਾ ਤੋਂ ਪੜ੍ਹਾਈ ਹਾਸਲ ਕੀਤੀ ਅਤੇ ਹੋਰ ਪੜ੍ਹਾਈ ਲਈ ਉਹ 2008 ਆਇਰਲੈਂਡ ’ਚ ਰਿਹਾ ਅਤੇ 2013 ’ਚ ਉਹ ਅਮਰੀਕਾ ਚਲਾ ਗਿਆ, ਜਿੱਥੇ ਉਸ ਨੇ ਯੂਨੀਵਰਸਿਟੀ ਆਫ਼ ਵਿਸਕਾਨਸਿਨ ਵਿਚ ਐਮ.ਬੀ.ਏ. ਦੀ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਹ ਅਮਰੀਕਨ ਨੇਵੀ ਵਿਚ ਭਰਤੀ ਹੋਇਆ ਅਤੇ ਸਖਤ ਮਿਹਨਤ ਤੋਂ ਬਾਅਦ ਉਹ ਕਮਿਸ਼ਨਡ ਅਸਫ਼ਰ ਬਣਿਆ ਹੈ। ਹਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਹ ਯੂਨੀਵਰਸਿਟੀ ਪੱਧਰ ਦਾ ਮੋਹਰੀ ਦੌੜਾਕ ਵੀ ਰਿਹਾ ਅਤੇ ਅੱਜ ਉਸ ਦੀ ਸਖਤ ਮਿਹਨਤ ਅਤੇ ਉਚਾ ਮੁਕਾਮ ਹਾਸਲ ਕਰਨ ’ਤੇ ਪੂਰਾ ਪਿੰਡ ਅਤੇ ਪਰਿਵਾਰ ਮਾਣ ਮਹਿਸੂਸ ਕਰ ਰਿਹਾ ਹੈ।

 

RELATED ARTICLES
POPULAR POSTS